← ਪਿਛੇ ਪਰਤੋ
ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਕਾਬਲ ਨਹੀਂ: ਬੀਬੀ ਜਗੀਰ ਕੌਰ ਅੰਮ੍ਰਿਤਸਰ, 14 ਦਸੰਬਰ, 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ। ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਣ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹਨ। ਉਹਨਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ ਹਨ। ਉਹਨਾਂ ਕਿਹਾ ਕਿ ਧਾਮੀ ਵੱਲੋਂ ਜੋ ਸ਼ਬਦਾਵਾਲੀ ਉਹਨਾਂ ਪ੍ਰਤੀ ਵਰਤੀ ਗਈ ਹੈ, ਉਸ ਨਾਲ ਸਾਰੀ ਮਨੁੱਖਤਾ ਸ਼ਰਮਸ਼ਾਰ ਹੈ। ਉਹਨਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਜਦੋਂ ਧਾਮੀ ਖੁਦ ਆਪਣੀ ਗਲਤੀ ਮੰਨ ਗਏ ਹਨ ਤਾਂ ਉਹਨਾਂ ਖਿਲਾਫ ਵੀ ਢੁਕਵੀਂ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਧਾਮੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
Total Responses : 464