ਨਗਰ ਨਿਗਮ ਬਠਿੰਡਾ ਦੇ ਵਾਰਡਾਂ ਦੀ ਹੱਦਬੰਦੀ ਬਾਰੇ ਸੁਝਾਅ ਦੇਣ ਦੀ ਅੰਤਿਮ ਮਿਤੀ 29 ਦਸੰਬਰ
ਅਸ਼ੋਕ ਵਰਮਾ
ਬਠਿੰਡਾ 24 ਦਸੰਬਰ 2025: ਸਥਾਨਕ ਸਰਕਾਰ ਵਿਭਾਗ, ਪੰਜਾਬ ਵੱਲੋਂ ਨਗਰ ਨਿਗਮ ਬਠਿੰਡਾ ਦੀ ਨਵੀਂ ਵਾਰਡਬੰਦੀ ਨੂੰ ਯੋਜਨਾਬੱਧ ਤਰੀਕੇ ਨਾਲ ਮੁੜ ਤੋਂ ਤਿਆਰ ਕਰਦੇ ਹੋਏ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸਦੀ ਇੱਕ-ਇੱਕ ਕਾਪੀ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਨਗਮ ਨਿਗਮ ਦੇ ਨੋਟਿਸ ਬੋਰਡ ਤੇ ਲਗਾਈ ਗਈ ਹੈ ਅਤੇ ਸਰਕਾਰ ਪਾਸੋਂ ਪ੍ਰਾਪਤ ਹੋਇਆ ਵਾਰਡਾਂ ਨੂੰ ਦਰਸਾਉਂਦਾ ਨਕਸ਼ਾ ਨਗਮ ਨਿਗਮ ਦੇ ਮੀਟਿੰਗ ਹਾਲ ਵਿੱਚ ਵਾਚਣ ਲਈ ਰੱਖਿਆ ਗਿਆ ਹੈ। ਇਹ ਜਾਣਕਾਰੀ ਮਿਊਂਸੀਪਲ ਟਾਊਨ ਪਲੈਨਰ ਸ਼੍ਰੀ ਸੁਰਿੰਦਰ ਬਿੰਦਰਾ ਨੇ ਸਾਂਝੀ ਕੀਤੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਿਸ਼ੇਸ਼ ਨੂੰ ਵਾਰਡਾਂ ਦੀ ਹੱਦਬੰਦੀ ਜਾਂ ਕਿਸੇ ਵੀ ਤਰ੍ਹਾਂ ਦਾ ਕੋਈ ਇਤਰਾਜ/ਸੁਝਾਅ ਦੇਣਾ ਹੋਵੇ ਤਾਂ ਉਹ ਆਪਣਾ ਇਤਰਾਜ/ਸੁਝਾਅ 29 ਦਸੰਬਰ 2025 ਸ਼ਾਮ 4:00 ਵਜੇ ਤੱਕ ਨਗਰ ਨਿਗਮ ਦਫ਼ਤਰ ਦੇ ਕਮਰਾ ਨੰ. 112 ਅਤੇ 113 ਵਿੱਚ ਆ ਕੇ ਨਿੱਜੀ ਤੌਰ ਤੇ ਜਾਂ ਕਿਸੇ ਅਧਿਕਾਰਤ ਨੁਮਾਇੰਦੇ ਰਾਹੀਂ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਿਸ਼ਚਿਤ ਸਮੇਂ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਇਤਰਾਜ ਵਾ ਸੁਝਾਅ ਤੇ ਗੌਰ ਨਹੀਂ ਕੀਤਾ ਜਾਵੇਗਾ।