ਨਵੀਂ ਲੈਂਡ ਪੂਲਿੰਗ ਪਾਲਿਸੀ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ : ਨਰਿੰਦਰ ਸਿੰਘ ਧਾਲੀਵਾਲ
ਅਸ਼ੋਕ ਵਰਮਾ
ਬਠਿੰਡਾ, 9 ਜੁਲਾਈ 2025: ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਪਾਲਿਸੀ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਜਾਣੂੰ ਕਰਵਾਉਣ ਲਈ ਮੁੱਖ ਪ੍ਰਸਾਸਕ, ਬੀ.ਡੀ.ਏ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਅਤੇ ਉਪ ਮੰਡਲ ਮੈਜਿਸਟਰੇਟ-ਕਮ-ਲੈਂਡ ਐਕਜੁਏਸ਼ਨ ਕੁਲੈਕਟਰ ਬਠਿੰਡਾ ਸ. ਬਲਕਰਨ ਸਿੰਘ ਮਾਹਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਮੁੱਖ ਪ੍ਰਸਾਸਕ, ਬੀ.ਡੀ.ਏ. ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਅਤੇ ਉਪ ਮੰਡਲ ਮੈਜਿਸਟਰੇਟ-ਕਮ-ਲੈਂਡ ਐਕਜੁਏਸ਼ਨ ਕੁਲੈਕਟਰ, ਬਠਿੰਡਾ ਸ. ਬਲਕਰਨ ਸਿੰਘ ਮਾਹਲ ਵੱਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਪਿੰਡ ਜੋਧਪੁਰ, ਨਰੂਆਣਾ ਅਤੇ ਪੱਤੀ ਝੁੱਟੀ ਵਿਖੇ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਅਰਬਨ ਅਸਟੇਟ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਅਰਬਨ ਅਸਟੇਟਾਂ ਵਿੱਚ ਭਾਈਵਾਲ ਤੌਰ ਤੇ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ।
ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈਂਡ ਪੁਲਿੰਗ ਪਾਲਿਸੀ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਉਪਰੋਕਤ ਪਿੰਡਾਂ ਦੇ ਕਰੀਬ 60-70 ਕਿਸਾਨ ਹਾਜ਼ਰ ਸਨ।