ਨਿਜੀ ਬੱਸ ਨੇ ਦਰੜਿਆ ਮੋਟਰਸਾਈਕਲ ਸਵਾਰ
ਰੋਹਿਤ ਗੁਪਤਾ
ਗੁਰਦਾਸਪੁਰ 29 ਜਨਵਰੀ
ਗੁਰਦਾਸਪੁਰ ਹਰਦੋਛੰਨੀਆਂ ਰੋਡ ਤੇ ਪਿੰਡ ਤੁੰਗ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਨਿਜੀ ਕੰਪਨੀ ਦੀ ਮਿੰਨੀ ਬੱਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਹਾਦਸੇ ਇੰਨਾ ਜ਼ਬਰਦਸਤ ਸੀ ਕਿ ਬੱਸ ਦੇਵੀ ਅਗਲੇ ਸਾਰੇ ਸ਼ੀਸ਼ੇ ਟੁੱਟ ਗਏ ਹਨ ਜਦਕਿ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਬੱਸ ਦੇ ਅਗਲੇ ਟਾਇਰ ਥੱਲੇ ਫੱਸ ਗਿਆ । ਮੌਕੇ ਤੇ ਪਹੁੰਚੇ ਸੰਬੰਧਿਤ ਥਾਣਾ ਸਦਰ ਦੇ ਪੁਲਿਸ ਮੁਲਾਜ਼ਮਾਂ ਨੇ ਬੱਸ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜਖਮੀ ਮੋਟਰਸਾਈਕਲ ਚਾਲਕ ਦੀ ਪਹਿਚਾਨ ਜੋਬਨ ਕਾਹਲੋਂ ਦੇ ਤੌਰ ਤੇ ਹੋਈ ਹੈ ਜੋ ਨੇੜੇ ਹੀ ਇੱਕ ਪੈਲਸ ਦਾ ਮਾਲਕ ਦੱਸਿਆ ਜਾ ਰਿਹਾ ਹੈ। ਉਸ ਨੂੰ ਇਲਾਜ ਦੇ ਲਈ ਇੱਕ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।