ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ
ਰੂਪਨਗਰ, 2 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ ਵਿਖੇ ਆਉਣ-ਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ ਲਗਾਈ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨੂਰਪੁਰਬੇਦੀ ਤੋਂ ਬੂੰਗਾ ਸਾਹਿਬ ਰੋਡ 'ਤੇ ਆਉਣ-ਜਾਣ ਵਾਲੇ ਓਵਰਲੋਡ ਟਿੱਪਰਾਂ ਤੇ ਭਾਰੀ ਵਾਹਨਾਂ ਦੀ ਪਾਬੰਦੀ ਲਗਾਉਣ ਤੋਂ ਬਾਅਦ ਇਸ ਰੋਡ ਤੇ ਕੋਈ ਐਕਸੀਡੈਂਟ ਨਹੀਂ ਹੋਇਆ। ਜਿਸ ਲਈ ਇਸ ਪਾਬੰਦੀ ਨੂੰ ਬਰਕਰਾਰ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸੜਕ ਉੱਤੇ ਬਹੁਤ ਜਿਆਦਾ ਹੈਵੀ ਟਰੈਫਿਕ ਚੱਲਣ ਕਾਰਨ ਇਹ ਸੜਕ ਟੁਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਇਥੇ ਦੁਰਘਟਨਾਵਾਂ ਵੀ ਵਾਪਰਦੀਆਂ ਰਹਿੰਦੀਆਂ ਸਨ, ਜਿਸ ਕਾਰਨ ਇਸ ਇਲਾਕੇ ਦੇ ਲੋਕਾਂ ਵੱਲੋਂ ਇਸ ਸੜਕ ਉਤੇ ਹੈਵੀ ਟਰੈਫਿਕ ਨੂੰ ਚਲਾਉਣ ਤੋਂ ਰੋਕਣ ਲਈ ਵਾਰ ਵਾਰ ਮੰਗ ਗਈ ਸੀ।
ੳਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਹ ਸੜਕ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਨੂੰ ਜੁੜਦੀ ਹੋਣ ਕਾਰਨ ਇਸ ਤੇ ਭਾਰੀ ਆਵਾਜਾਈ ਰਹਿੰਦੀ ਹੈ। ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਨੂਰਪੁਰਬਦੀ ਤੋਂ ਬੁੰਗਾ ਸਾਹਿਬ ਆਉਣ ਜਾਣ ਵਾਲੇ ਹੈਵੀ ਓਵਰਲੋਡ ਟਿੱਪਰਾਂ/ਭਾਰੀ ਵਾਹਨਾਂ ਦੇ ਚਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ 02 ਅਪ੍ਰੈਲ ਤੋਂ 01 ਜੂਨ 2026 ਤੱਕ ਲਾਗੂ ਰਹਿਣਗੇ।
Click to Follow Babushahi Facebook page →