ਨੈਸ਼ਨਲ ਹੈਲਥ ਮਿਸ਼ਨ ਦੇ ਸਮੂੱਚੇ ਮੁਲਾਜ਼ਮਾਂ ਦੀ ਇੱਕ ਰੋਜ਼ਾ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ
ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਅੱਕੇ ਐਨ ਐਚ ਐਮ ਮੁਲਾਜ਼ਮਾਂ ਦਾ ਹੜਤਾਲ ਤੇ ਜਾਣਾ ਮਜਬੂਰੀ - ਡਾ ਸੁਨੀਲ ਤਰਗੋਤਰਾ
ਰੋਹਿਤ ਗੁਪਤਾ
ਗੁਰਦਾਸਪੁਰ 13 ਜੂਨ 2025 : ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਸਟੇਟ ਯੂਨੀਅਨ ਵੱਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨ ਲਈ ਅਤੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਚੋਂ ਜਗਾਉਣ ਲਈ ਪੰਜਾਬ ਦੇ ਸਮੂਹ ਐਨ ਐਚ ਐਮ ਕਰਮਚਾਰੀਆਂ ਵੱਲੋਂ ਕੀਤੀ ਗਈ ਇੱਕ ਰੋਜ਼ਾ ਹੜਤਾਲ ਕਾਰਨ ਸਿਹਤ ਸੇਵਾਵਾਂ ਬੂਰੀ ਤਰ੍ਹਾ ਨਾਲ ਪ੍ਰਭਾਵਿਤ ਰਹੀਆਂ। ਪੂਰੇ ਪੰਜਾਬ ਭਰ ਦੇ ਹਰ ਇੱਕ ਜ਼ਿਲੇ ਤੋਂ ਇਸ ਸੂਬਾ ਪੱਧਰੀ ਹੜਤਾਲ ਸਬੰਧੀ ਭਰਪੂਰ ਜੋਸ਼ ਦੇਖਣ ਨੂੰ ਮਿਲਿਆ। ਇਸ ਸਬੰਧੀ ਗੱਲ ਕਰਦਿਆਂ ਸੂਬੇ ਦੇ ਆਗੂ ਗੁਰਪ੍ਰੀਤ ਸਿੰਘ ਭੁੱਲਰ,ਸੁਖਜੀਤ ਕੰਬੋਜ,ਅਵਤਾਰ ਮਾਨਸਾ,ਹਰਪਾਲ ਸਿੰਘ ਸੋਢੀ,ਨਰਿੰਦਰ ਸਿੰਘ,ਡਾ ਪ੍ਰੀਤ ਮਖ਼ੀਜਾ,ਦੀਪਸ਼ਿਖਾ ਕਸ਼ਯਪ,ਅਮਨਦੀਪ ਸਿੰਘ ਪਟਿਆਲਾ,ਡਾ ਰਵਿੰਦਰ ਸਿੰਘ ਕਾਹਲੋਂ,ਗੁਰਵਿੰਦਰ ਸਿੰਘ,ਰਮਨਬੀਰ ਕੌਰ,ਜੈਸਮੀਨ, ਮਨਜੀਤ ਸਿੰਘ,ਸਿਮਰਨਜੀਤ ਕੌਰ,ਹਰਪਿੰਦਰ ਕੌਰ,ਡਾ ਵਾਹਿਦ ਮੁਹੰਮਦ,ਗੁਲਸ਼ਨ ਸ਼ਰਮਾ,ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜਮਾਂ ਨੂੰ ਸਰਕਾਰ ਬਨਣ ‘ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਬਣਿਆ ਤਿੰਨ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ ਲੇਕਿਨ ਐਨਐਚਐਮ ਤਹਿਤ ਕੰਮ ਕਰਨ ਵਾਲਾ ਸਿਹਤ ਵਿਭਾਗ ਦਾ ਇੱਕ ਵੀ ਕਰਮਚਾਰੀ ਰੈਗੂਲਰ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਹੀ ਕਿਸੇ ਕਰਮਚਾਰੀ ਦੀ ਤਨਖ਼ਾਹ ਚ ਕੋਈ ਸਨਮਾਨਜਨਕ ਵਾਧਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਐਨ ਐਚ ਐਮ ਮੁਲਾਜਮ ਆਪਣੀ ਅਸਾਮੀ ਦੇ ਹਿਸਾਬ ਨਾਲ ਯੋਗਤਾ ਪੂਰੀ ਕਰਦੇ ਹਨ ਤੇ ਐਨਐਚਐਮ ਦੀਆਂ ਭਰਤੀਆਂ ਯੋਗ ਪ੍ਰਕਿਰਆ ਰਾਹੀਂ ਹੋਈਆਂ ਹਨ, ਲੇਕਿਨ ਫਿਰ ਵੀ ਕੱਚੇ ਸਿਹਤ ਮੁਲਾਜ਼ਮਾਂ ਦੀ ਠੇਕਾ ਪ੍ਰਥਾ ਤਹਿਤ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਆਰਥਿਕ,ਮਾਨਸਿਕ ਲੁੱਟ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਬੀਤੇ ਤਿੰਨ ਸਾਲਾ ਚ ਯੂਨੀਅਨ ਨਾਲ ਲਗਪਗ 31 ਮੀਟਿੰਗਾ ਕਰਨ ਤੋਂ ਬਾਅਦ ਵੀ ਯੂਨੀਅਨ ਦੀ ਇੱਕ ਵੀ ਮੰਗ ਨੂੰ ਪੂਰਾ ਨਹੀਂ ਕੀਤਾ। ਅਤੇ ਲਾਰੇ ਲੱਪੇ ਲਗਾ ਸਮਾ ਲੰਘਿਆਂ ਜਾ ਰਿਹਾ ਹੈ।ਜਿਸ ਦੇ ਸਿੱਟੇ ਵਜੋਂ ਐਨ ਐਚ ਐਮ ਯੂਨੀਅਨ ਵੱਲੋਂ ਇੱਕ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਸੀ ਅਤੇ 15 ਜੂਨ ਨੂੰ ਲੁਧਿਆਣਾ ਵਿਖੇ ਇੱਕ ਵੱਡੀ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਰੋਸ ਰੈਲੀ ਦੋਰਾਨ ਪੰਜਾਬ ਸਰਕਾਰ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਪ੍ਰਤੀ ਮਤਰੇਈ ਮਾਂ ਵਾਲੇ ਰੱਵਈਏ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ। ਰੈਲੀ ਤੋਂ ਲੁਧਿਆਣਾ ਸਹਿਰ ਦੀਆਂ ਗਲੀਆਂ ਵਿੱਚ ਮਾਰਚ ਕਰਦੇ ਹੋਏ ਐਨ ਐਚ ਐਮ ਕਰਮਚਾਰੀਆਂ ਦੁਬਾਰਾ ਪੰਜਾਬ ਸਰਕਾਰ ਵਿਰੁੱਧ ਲਗਪਗ 10000 ਪਰਚੇ ਵੰਡੇ ਜਾਣਗੇ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਚੋਣ ਵਾਅਦਿਆਂ ਤੋਂ ਭੱਜਦੀ ਵਿਖਾਈ ਦੇ ਰਹੀ ਹੈ ਜਿਸ ਕਾਰਨ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸੇਵਾਵਾਂ ਨਿਭਾ ਰਹੇ ਲੱਗਭੱਗ 10 ਹਜ਼ਾਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਆਉਣ ਵਾਲੇ ਦਿਨਾਂ ਵਿੱਚ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹੋਏ ਹਨ।ਉਨ੍ਹਾਂ ਕਿਹਾ ਕਿ ਸਿਹਤ ਮੁਲਾਜ਼ਮਾਂ ਦੇ ਹੜਤਾਲ ‘ਤੇ ਜਾਣ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ ਖੁਆਰੀ ਲਈ ਸੂਬਾ ਸਰਕਾਰ ਜਿੰਮੇਵਾਰ ਹੋਵੇਗੀ ਕਿਉਂਕਿ ਹੱਕੀ ਮੰਗਾਂ ਖਾਤਰ ਹੜਤਾਲ ‘ਤੇ ਜਾਣਾ ਸਿਹਤ ਮੁਲਾਜਮਾਂ ਦੀ ਮਜਬੂਰੀ ਹੈ। ਸੰਘਰਸ਼ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਗੁਰਦਾਸਪੁਰ ਦੇ ਆਗੂ ਗੁਰਪ੍ਰੀਤ ਸਿੰਘ,ਡਾ ਵਿਕਰਮ ਸੂਰੀ,ਅਮਨਦੀਪ ਸਿੰਘ,ਗੌਰਵ ਸ਼ਰਮਾ,ਪ੍ਰਵੀਨ ਸ਼ਰਮਾ,ਵਰਿੰਦਰ ਕੌਰ,ਪਰਮਜੀਤ ਸਿੰਘ,ਪ੍ਰਦੀਪ ਥਾਪੜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਲੰਘੇ ਸ਼ੈਸ਼ਨਾਂ ਦੌਰਾਨ ਵੀ ਸੂਬੇ ਦੇ ਕੱਚੇ ਮੁਲਾਜ਼ਮਾਂ ਦੇ ਮਸਲੇ ‘ਤੇ ਪੰਜਾਬ ਸਰਕਾਰ ਨੇ ਸੰਜੀਦਗੀ ਨਾਲ ਚਰਚਾ ਨਹੀਂ ਕੀਤੀ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਆਮ ਲੋਕਾਂ ਨਾਲ ਚੰਗੀਆਂ ਸਿਹਤ ਸਹੂਲਤਾਂ ਦੇਣ ਦੇਣ ਵੱਡੇ ਵੱਡੇ ਵਾਅਦੇ ਕਰਦੀ ਹੈ, ਉੱਥੇ ਹੀ ਸਿਹਤ ਵਿਭਾਗ ਜਿਹੇ ਅਹਿਮ ਵਿਭਾਗ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦਾ ਪੰਜਾਬ ਸਰਕਾਰ ਦੁਆਰਾ ਰੱਜ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਿਲਾ ਆਗੂਆਂ ਨੇ ਸਾਂਝੀ ਅਵਾਜ਼ ਚ ਕਿਹਾ ਕਿ ਨੈਸਨਲ ਹੈਲਥ ਮਿਸ਼ਨ ਦੇ ਸਮੁੱਚੇ ਕਰਮਚਾਰੀਆਂ ਦੁਬਾਰਾ ਲੁਧਿਆਣਾ ਜ਼ਿਮਨੀ ਚੋਣਾ ਦੋਰਾਨ ਪੰਜਾਬ ਸਰਕਾਰ ਹਰ ਮੋੜ ਤੇ ਘੇਰਾਓ ਕੀਤਾ ਜਾਵੇਗਾ। ਓਹਨਾ ਨੇ ਕਿਹਾ ਕਿ ਜੇਕਰ ਇਸ ਇੱਕ ਰੋਜ਼ਾ ਹੜਤਾਲ ਤੋਂ ਬਾਅਦ ਵੀ ਜਾਇਜ਼ ਮੰਗਾਂ ਨੂੰ ਜਲਦੀ ਸਰਕਾਰ ਨੇ ਨਾ ਮੰਨੀਆਂ ਤਾਂ ਜਲਦੀ ਹੀ ਯੂਨੀਅਨ ਵੱਲੋਂ ਇਸ ਤੋਂ ਹੋਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਮੌਕੇ ਜਿਲਾ ਗੁਰਦਾਸਪੁਰ ਤੋਂ ਸੂਰਜ ਪ੍ਰਕਾਸ਼,ਵਿਕਾਸ ਜੋਏਲ,ਦਿਲਰਾਜ ਕੌਰ,ਡਾ ਆਰਤੀ,ਡਾ ਸੰਦੀਪ ਕੁਮਾਰ,ਡਾ ਗਗਨ,ਸਤੀਸ਼ ਕੁਮਾਰ,ਅਨੀਤਾ,ਅਮਨਦੀਪ ਕੌਰ,ਸਿਮਰਨਜੀਤ ਕੌਰ,ਅਸ਼ਵਨੀ ਅਤੇ ਹੋਰ ਬਲਾਕ ਆਗੂ ਮੌਜੂਦ ਸਨ।