ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 23 ਜੁਲਾਈ : ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓਜ਼ ਨੇ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ , ਇਨ੍ਹਾਂ ਮੀਟਿੰਗਾਂ ਦਾ ਮਕਸਦ ਨਸ਼ੇ ਦੀ ਸਮੱਸਿਆ ਵਿਰੁੱਧ ਜਾਗਰੂਕਤਾ ਪੈਦਾ ਕਰਨੀ ਅਤੇ ਲੋਕਾਂ ਨੂੰ ਇਸ ਲਹਿਰ ਦੇ ਖ਼ਿਲਾਫ਼ ਇਕੱਠਾ ਕਰਨਾ ਸੀ , ਐਸ.ਐਚ.ਓਜ਼ ਨੇ ਮੀਟਿੰਗ ਦੌਰਾਨ ਨਾਗਰਿਕਾਂ ਨੂੰ ਸੰਦੇਸ਼ ਦਿੱਤਾ ਕਿ ਨਸ਼ਿਆਂ ਨਾਲ ਸੰਬੰਧਤ ਕਿਸੇ ਵੀ ਗਤੀਵਿਧੀ ਦੀ ਸੂਚਨਾ ਬਿਨਾ ਝਿਜਕ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਤੁਹਾਡੀ ਪਛਾਣ ਗੁਪਤ ਰੱਖੇਗੀ ਅਤੇ ਤੁਹਾਡੀ ਜਾਣਕਾਰੀ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ ,
ਇਲਾਕਾ ਵਾਸੀਆਂ ਨੂੰ ਇਹ ਵੀ ਉਤਸ਼ਾਹਿਤ ਕੀਤਾ ਗਿਆ ਕਿ ਜੇਕਰ ਉਹ ਜਾਂ ਉਨ੍ਹਾਂ ਦਾ ਕੋਈ ਜਾਣਕਾਰ ਨਸ਼ੇ ਦੀ ਲਤ ਦਾ ਸ਼ਿਕਾਰ ਹੈ, ਤਾਂ ਉਹ ਅੱਗੇ ਆ ਕੇ ਮਦਦ ਲੈਣ , ਪੁਲਿਸ ਵੱਲੋਂ ਸਮੂਹਕ ਸਹਿਯੋਗ ਨਾਲ ਇਲਾਜ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ , ਐਸ.ਐਚ.ਓਜ਼ ਨੇ ਨਸ਼ਿਆਂ ਦੇ ਨੁਕਸਾਨਾਂ ਬਾਰੇ ਵੀ ਚਰਚਾ ਕੀਤੀ ਅਤੇ ਦੱਸਿਆ ਕਿ ਨਸ਼ਾ ਨਸਲਾਂ ਨੂੰ ਖਤਮ ਕਰ ਰਿਹਾ ਹੈ , ਨੌਜਵਾਨ ਪੀੜ੍ਹੀ ਨੂੰ ਇਸ ਲਤ ਤੋਂ ਬਚਾਉਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਣੀ ਪਵੇਗੀ