ਪਹਿਲੀ ਵਾਰ ਮਨਰੇਗਾ ਵਰਕਰਾਂ ਅੱਜ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦੌਰਾਨ ਗੈਲਰੀ ਵਿੱਚ ਮੌਜੂਦ ਰਹਿਣਗੇ
Ravi Jakhu
ਚੰਡੀਗੜ੍ਹ, 30 ਦਸੰਬਰ, 2025 : ਪੰਜਾਬ ਵਿਧਾਨ ਸਭਾ ਵਿੱਚ ਅੱਜ ਮਨਰੇਗਾ (MGNREGA) ਦੇ ਮੁੱਦੇ 'ਤੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਨਵਾਂ ਇਤਿਹਾਸ ਸਿਰਜਿਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਕੀਤੇ ਗਏ ਬਦਲਾਅ ਅਤੇ ਮਜ਼ਦੂਰੀ ਖੁੱਸਣ ਦੇ ਡਰ ਕਾਰਨ, ਅੱਜ ਵੱਡੀ ਗਿਣਤੀ ਵਿੱਚ ਮਨਰੇਗਾ ਵਰਕਰ ਆਪਣੇ ਆਗੂਆਂ ਅਤੇ ਵਿਧਾਇਕਾਂ ਦੀ ਗੱਲ ਸੁਣਨ ਲਈ ਖੁਦ ਵਿਧਾਨ ਸਭਾ ਦੀ ਗੈਲਰੀ ਵਿੱਚ ਮੌਜੂਦ ਰਹਿਣਗੇ।
ਪਹਿਲੀ ਵਾਰ ਵਿਧਾਨ ਸਭਾ ਦੀ ਕਾਰਵਾਈ ਦੇਖਣਗੇ ਮਜ਼ਦੂਰ
ਇਹ ਪਹਿਲਾ ਮੌਕਾ ਹੋਵੇਗਾ ਜਦੋਂ ਮਨਰੇਗਾ ਮਜ਼ਦੂਰ ਇੰਨੀ ਵੱਡੀ ਗਿਣਤੀ ਵਿੱਚ ਸਦਨ ਦੀ ਕਾਰਵਾਈ ਦੇਖਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਮਜ਼ਦੂਰ ਆਗੂਆਂ ਅਨੁਸਾਰ, ਵਰਕਰ ਇਹ ਦੇਖਣਾ ਚਾਹੁੰਦੇ ਹਨ ਕਿ ਕਿਹੜੇ ਆਗੂ ਉਨ੍ਹਾਂ ਦੇ ਰੁਜ਼ਗਾਰ ਅਤੇ ਹੱਕਾਂ ਦੀ ਰਾਖੀ ਲਈ ਸਦਨ ਵਿੱਚ ਆਵਾਜ਼ ਬੁਲੰਦ ਕਰਦੇ ਹਨ।