ਪਾਣੀ ਵਿਵਾਦ: ਪੰਜਾਬ ਦੀ ਜਿੱਤ- ਹਾਈਕੋਰਟ ਨੇ ਕੇਂਦਰ, ਹਰਿਆਣਾ ਅਤੇ ਬੀਬੀਐਮਬੀ ਨੂੰ ਜਾਰੀ ਕੀਤਾ ਨੋਟਿਸ, ਮੰਗਿਆ ਜਵਾਬ
ਚੰਡੀਗੜ੍ਹ, 14 ਮਈ 2025- ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਇੱਕ ਸਮੀਖਿਆ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ।
ਇਸ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕਰਕੇ 20 ਮਈ ਤੱਕ ਜਵਾਬ ਦਾਇਰ ਕਰਨ ਦਾ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।
ਦੂਜੇ ਪਾਸੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਅੱਜ ਹੋਣ ਵਾਲੀ ਮਹੱਤਵਪੂਰਨ ਮੀਟਿੰਗ ਇੱਕ ਦਿਨ ਲਈ ਮੁਲਤਵੀ ਕਰ ਦਿੱਤੀ ਹੈ। ਬੀਬੀਐਮਬੀ ਦੀ ਟੈਕਨੀਕਲ ਕਮੇਟੀ ਦੀ ਮੀਟਿੰਗ ਹੁਣ 15 ਮਈ ਨੂੰ ਹੋਵੇਗੀ ,ਜੋ ਪਹਿਲਾਂ ਇਹ ਮੀਟਿੰਗ ਅੱਜ ਹੋਣੀ ਸੀ।
ਮੀਟਿੰਗ ਇੱਕ ਦਿਨ ਲਈ ਮੁਲਤਵੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀ ਭਲਕੇ ਹੋਣ ਵਾਲੀ ਮੀਟਿੰਗ 'ਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਆਪ ਸਰਕਾਰ ਨੇ ਇਸ ਸਬੰਧ ਵਿਚ ਸਬਰ ਪਾਰਟੀ ਮੀਟਿੰੰਗ ਵੀ ਸੱਦੀ ਸੀ ਤੇ ਇਸ ਮਾਮਲੇ ਵਿਚ ਸਾਰੀਆਂ ਸਿਆਸੀ ਪਾਰਟੀਆਂ ਸਰਕਾਰ ਦੇ ਨਾਲ ਖੜੀਆਂ ਹੋਣ ਦਾ ਦਾਅਵਾ ਕਰਦੀਆਂ ਸਨ।
ਇਸ ਬਾਰੇ ਆਮ ਆਦਮੀ ਪਾਰਟੀ ਦਾ ਕਹਿਣਾ ਸੀ ਕਿ "ਅਸੀਂ ਪੰਜਾਬ ਦੇ ਹੱਕ ਨਹੀਂ ਖੋਹਣ ਦੇਵਾਂਗੇ, ਹਰ ਪਲੇਟਫਾਰਮ 'ਤੇ ਪਾਣੀ ਲਈ ਲੜਾਂਗੇ"। ਇਹ ਫੈਸਲਾ ਪੰਜਾਬ ਦੇ ਪਾਣੀਆਂ ਦੇ ਹੱਕਾਂ ਸੰਬੰਧੀ ਇੱਕ ਨਵਾਂ ਮੋੜ ਸਾਬਤ ਹੋਵੇਗਾ।