ਪਾਰਦਰਸ਼ਤਾ, ਏਕਤਾ ਅਤੇ ਸਮਰਪਣ ਨਾਲ ਸੰਗਤ ਦੀ ਸੇਵਾ ਹੋਰ ਮਜ਼ਬੂਤ ਬਣਾਈ ਜਾਵੇਗੀ : ਹਰਮੀਤ ਸਿੰਘ ਕਾਲਕਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 24 ਮਈ ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਨਿਸ਼ਠਾ, ਸਮਰਪਣ ਅਤੇ ਏਕਤਾ ਦੀ ਭਾਵਨਾ ਨਾਲ ਸੰਗਤ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਮਿਲਜੁਲ ਕੇ ਕੰਮ ਕਰਨ ਦੀ ਸੋਚ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਇਹ ਵਿਚਾਰ ਉਨ੍ਹਾਂ ਨੇ ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਰੱਖੇ।ਇਸ ਮੀਟਿੰਗ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਅਹਿਮ ਮਸਲਿਆਂ ਅਤੇ ਪੰਥਕ ਹਿੱਤਾਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਗੁਰਦੁਆਰਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਬਣਾਉਣ ਸਬੰਧੀ ਕਈ ਮਹਤੱਵਪੂਰਨ ਸੁਝਾਵਾਂ ਅਤੇ ਯੋਜਨਾਵਾਂ ‘ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਗਤ ਦੀਆਂ ਉਮੀਦਾਂ ਅਨੁਸਾਰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਆਪਣੇ ਸੁਝਾਅ ਪੇਸ਼ ਕੀਤੇ।
ਉਨ੍ਹਾਂ ਅੱਗੇ ਕਿਹਾ ਕਿ ਡੀਐੱਸਜੀਐੱਮਸੀ ਹਮੇਸ਼ਾਂ ਗੁਰੂ ਘਰਾਂ ਦੀ ਮਰਿਆਦਾ, ਸੰਗਤ ਦੀ ਭਲਾਈ ਅਤੇ ਪੰਥਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਤਤਪਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਸੇਵਾ ਜਾਰੀ ਰਹੇਗੀ।
ਮੀਟਿੰਗ ਦੇ ਅੰਤ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਜ਼ਰ ਸਾਰੇ ਮੈਂਬਰਾਂ ਨੇ ਸੰਗਤ ਦੀ ਭਲਾਈ ਅਤੇ ਸੰਸਥਾ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨ ਦਾ ਦ੍ਰਿੜ ਇਰਾਦਾ ਦੁਹਰਾਇਆ।
- Download Babushahi App
-
-