ਪਿੰਡ ਬਸੋਲੀ ਦੇ ਲਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ
ਮਲਕੀਤ ਸਿੰਘ ਮਲਕਪੁਰ
ਲਾਲੜੂ 20 ਜੁਲਾਈ 2025: ਪਿੰਡ ਬਸੋਲੀ ਤੋਂ ਪਿਛਲੀਆਂ ਪੰਚਾਇਤੀ ਚੋਣਾਂ 'ਚ ਕਾਂਗਰਸ ਦੇ ਉਮੀਦਵਾਰ ਰਹੇ ਲਾਲ ਸਿੰਘ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ. ਰੰਧਾਵਾ ਨੇ ਸਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਕਾਰਜਸ਼ੈਲੀ ਕਾਰਨ ਲਿਆ।
ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਹਰਭਜਨ ਸਿੰਘ, ਬਲਬੀਰ ਸਿੰਘ ਅਤੇ ਆਪ ਆਗੂ ਹਰਦੇਵ ਸਿੰਘ ਦੀ ਯਤਨਾ ਸਦਕਾ ਲਾਲ ਸਿੰਘ ਆਪਣੇ ਸਾਥੀਆਂ ਸਮੇਤ ਆਪ ਵਿੱਚ ਸਾਮਿਲ ਹੋ ਗਏ ਹਨ। ਸ. ਰੰਧਾਵਾ ਨੇ ਕਿਹਾ ਕਿ ਲਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਹੰਡੇਸਰਾ ਇਲਾਕੇ ਵਿੱਚ ਆਪ ਨੂੰ ਵੱਡੀ ਹੁਲਾਰਾ ਮਿਲੇਗਾ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿੰਡਾਂ ਦੀ ਫੀਰਨੀਆਂ ਨੂੰ ਪੱਕਾ ਕਰਕੇ ਪਿੰਡਾ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ।