ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 12 ਦੋਸ਼ੀ ਗ੍ਰਿਫਤਾਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਐੱਸ.ਐੱਸ.ਪੀ. ਅਦਿਤਿਯ
ਰੋਹਿਤ ਗੁਪਤਾ
ਗੁਰਦਾਸਪੁਰ, 8 ਜੁਲਾਈ - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਗੁਰਦਾਸਪੁਰ ਪੁਲਿਸ ਨੇ 12 ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਨੇ ਕਿਹਾ ਕਿ ਪੰਜਾਬ ਸਰਕਾਰ ਚਲਾਏ ਜਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆਕਿ ਥਾਣਾ ਕਾਹਨੂੰਵਾਨ ਵਿਖੇ ਵਿਜੇ ਮਸੀਹ ਅਤੇ ਅਕਾਸ਼ਦੀਪ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇੰਨ ਅਤੇ ਇਲੈਕਟ੍ਰੋਨਿਕ ਕੰਡਾ ਬ੍ਰਾਮਦ ਕੀਤਾ ਗਿਆ ਹੈ। ਇਸ ਉਪਰੰਤ ਪੁਲਿਸ ਵੱਲੋਂ ਦੋਸ਼ੀ ਦੇ ਖਿਲਾਫ਼ ਮੁਕੱਦਮਾ ਬਾ-ਜੁਰਮ 21-61-85 ਐਨ.ਡੀ.ਪੀ.ਸੀ. ਐਕਟ ਤਹਿਤ ਥਾਣਾ ਕਾਹਨੂੰਵਾਨ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ।
ਐੱਸ.ਐੱਸ.ਪੀ. ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਵੱਲੋਂ ਅਕਾਸ਼ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ 08 ਗ੍ਰਾਮ 47 ਮਿਲੀਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਹੈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 ਐਨ.ਡੀ.ਪੀ.ਸੀ. ਐਕਟ ਤਹਿਤ ਥਾਣਾ ਭੈਣੀ ਮੀਆਂ ਖਾਂ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਗੁਰਦਾਸਪੁਰ ਵਿਖੇ ਸੁਰਿੰਦਰ ਪਾਲ ਨੂੰ ਕਾਬੂ ਕਰਕੇ ਉਸ ਪਾਸੋਂ 07 ਗ੍ਰਾਮ 450 ਮਿਲੀਗ੍ਰਾਮ ਹੈਰੋਇੰਨ ਅਤੇ 1400/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21/27(ਏ)-61-85 ਐਨ.ਡੀ.ਪੀ.ਸੀ. ਐਕਟ ਤਹਿਤ ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਦੀਨਾਨਗਰ ਵਿਖੇ ਅਜੇ ਅਤੇ ਸੂਰਜ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ 31 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ, ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਬਾ-ਜੁਰਮ 22-61-85 ਐਨ.ਡੀ.ਪੀ.ਸੀ. ਐਕਟ ਤਹਿਤ ਥਾਣਾ ਦੀਨਾਨਗਰ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਥਾਣਾ ਧਾਰੀਵਾਲ ਵਿਖੇ 02 ਵੱਖ-ਵੱਖ ਮੁਕੱਦਮਿਆਂ ਵਿੱਚ ਸੋਬਨਜੀਤ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇੰਨ ਅਤੇ ਕੰਪਿਊਟਰ ਕੰਡਾ ਬ੍ਰਾਮਦ ਕੀਤਾ ਗਿਆ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 ਐਨ.ਡੀ.ਪੀ.ਸੀ. ਐਕਟ ਅਤੇ ਸੁਖਵਿੰਦਰ ਸਿੰਘ ਤੇ 01 ਔਰਤ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇੰਨ, 3500/- ਰੁਪਏ ਡਰੱਗ ਮਨੀ ਅਤੇ ਕੰਪਿਊਟਰ ਕੰਡਾ ਬ੍ਰਾਮਦ ਕੀਤਾ ਗਿਆ, ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਬਾ-ਜੁਰਮ 21/27(ਏ)/29-61-85 ਐਨ.ਡੀ.ਪੀ.ਸੀ. ਐਕਟ ਤਹਿਤ ਥਾਣਾ ਧਾਰੀਵਾਲ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਏਸੇ ਤਰ੍ਹਾਂ ਥਾਣਾ ਸਦਰ ਗੁਰਦਾਸਪੁਰ ਵਿਖੇ ਸੁਰਜੀਤ ਸਿੰਘ ਅਤੇ ਸੁਖਦੇਵ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 07 ਗ੍ਰਾਮ 17 ਮਿਲੀਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ `ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 ਐਨ.ਡੀ.ਪੀ.ਸੀ. ਐਕਟ ਤਹਿਤ ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਤਿੱਬੜ ਵਿਖੇ ਕੇਵਲ ਕ੍ਰਿਸ਼ਨ ਨੂੰ ਕਾਬੂ ਕਰਕੇ ਉਸ ਪਾਸੋਂ 07 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕਦਮਾਂ ਦਰਜ ਕੀਤਾ ਗਿਆ ਹੈ।