ਪੈਨਸ਼ਨਰ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) 31 ਮਾਰਚ ਤੋਂ ਪਹਿਲਾਂ ਜਮ੍ਹਾਂ ਕਰਵਾਉਣ: ਜ਼ਿਲ੍ਹਾ ਖਜਾਨਾ ਅਫਸਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 13 ਮਾਰਚ 2026 - ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਖਜਾਨਾ ਅਫਸਰ ਜਤਿੰਦਰ ਕੁਮਾਰ ਨੇ ਦਿੰਦਿਆਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾਂ ਕਰਵਾਉਣ।
ਉਨ੍ਹਾਂ ਕਿਹਾ ਕਿ ਡਿਜੀਟਲ ਲਾਈਫ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫ਼ਤਰ, ਸਬੰਧਤ ਬੈਂਕ ਦੀ ਬ੍ਰਾਂਚ, ਸੇਵਾ ਕੇਂਦਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ਜਾਂ ਫਿਰ ਡੋਰ-ਸਟੈਪ ਡਿਲਿਵਰੀ ਲਈ ਰਾਜ ਸਰਕਾਰ ਦੀ 'ਘਰ ਬੈਠੇ ਸੇਵਾ' ਰਾਹੀਂ 1076 ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਘਰ ਬੈਠੇ ਹੀ Jeevan Pramaan Patra ਐਪ ਡਾਊਨਲੋਡ ਕਰਕੇ ਇਹ ਪ੍ਰਕਿਰਿਆ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।m
Click to Follow Babushahi Facebook page →