ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰਮੀਤ ਸਿੰਘ ਕਾਲਕਾ ਦੇ ਪਰਿਵਾਰ ਨਾਲ ਦੁੱਖ ਸਾਂਝਾ*
ਨਵੀਂ ਦਿੱਲੀ 26 ਮਾਰਚ,2026
ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮਾਤਾ ਸਵਰਗੀ ਪ੍ਰੀਤ ਮੋਹੀਨੀ ਕੌਰ ਜੀ ਦੇ ਦੇਹਾਂਤ ਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੇ ਇਕ ਸ਼ੋਕ ਸੰਦੇਸ਼ ਵਿੱਚ ਕਿਹਾ ਹੈ ਕਿ ਮੈਂ ਇਸ ਔਖੇ ਸਮੇਂ ਵਿੱਚ ਆਪਣੀ ਹਮਦਰਦੀ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਮੂਹ ਕਾਲਕਾ ਪਰਿਵਾਰ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਮਾਂ ਦਾ ਸਾਥ ਛੁੱਟ ਜਾਣਾ ਜੀਵਨ ਦੇ ਸਭ ਤੋਂ ਦੁੱਖਦਾਈ ਪਲਾਂ ਵਿੱਚੋਂ ਇੱਕ ਹੁੰਦਾ ਹੈ। ਇਸ ਦੁੱਖ ਦੀ ਘੜੀ ਵਿੱਚ ਮੈਂ ਤੁਹਾਡੇ ਮਨ ਦੀ ਪੀੜਾ ਨੂੰ ਭਲੀ-ਭਾਂਤ ਸਮਝ ਸਕਦਾ ਹਾਂ। ਉਨ੍ਹਾਂ ਕਿਹਾ ਕਿ ਅੱਜ ਭਾਵੇਂ ਸਵਰਗੀ ਪ੍ਰੀਤ ਮੋਹੀਨੀ ਕੌਰ ਜੀ ਸਰੀਰਕ ਰੂਪ ਵਿੱਚ ਸਾਡੇ ਵਿਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਦਿੱਤੀ ਗਈ ਸਿੱਖਿਆ ਅਤੇ ਸੰਸਕਾਰ ਸਦਾ ਕਾਲਕਾ ਪਰਿਵਾਰ ਨੂੰ ਮਾਰਗਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਨ ਕਿ ਕਾਲਕਾ ਪਰਿਵਾਰ ਅਤੇ ਸ਼ੁਭਚਿੰਤਕਾਂ ਨੂੰ ਇਹ ਦੁੱਖ ਸਹਿਣ ਦਾ ਬਲ ਅਤੇ ਹੌਸਲਾ ਬਖ਼ਸ਼ਣ।
Click to Follow Babushahi Facebook page →