ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਕੈਲੰਡਰ ਰਿਲੀਜ਼ ਸਮਾਗਮ ਕਰਵਾਉਣ ਦਾ ਫੈਸਲਾ
ਅਸ਼ੋਕ ਵਰਮਾ
ਭਗਤਾ ਭਾਈ, 24 ਦਸੰਬਰ 2025 :ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨਾਲ ਸਬੰਧਤ ਪ੍ਰੈੱਸ ਕਲੱਬ ਭਗਤਾ ਭਾਈਕਾ ਵੱਲੋਂ 10 ਵਾ ਸਲਾਨਾ ਕੈਲੰਡਰ 5 ਜਨਵਰੀ ਨੂੰ ਸਵੇਰੇ 11 ਵਜੇ ਸੁਰਿੰਦਰਾ ਡੇਅਰੀ ਭਗਤਾ ਭਾਈਕਾ ਵਿਖੇ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ, ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ ਅਤੇ ਕੈਸ਼ੀਅਰ ਬਿੰਦਰ ਜਲਾਲ ਨੇ ਦੱਸਿਆ ਕਿ ਇਸ ਦਸਵੇਂ ਕੈਲੰਡਰ ਵਿਚ ਕਿਸਾਨ-ਮਜਦੂਰ, ਪਾਣੀ, ਬੇਟੀ, ਦਰੱਖਤ ਅਤੇ ਪੰਛੀਆਂ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਲੰਡਰ ਵਿਚ ਸਰਕਾਰੀ ਛੁੱਟੀਆਂ, ਮਹੱਤਵਪੂਰਨ ਦਿਵਸ, ਹਰ ਮਹੀਨੇ ਦੀ ਮੱਸ਼ਿਆ, ਪੂਰਨਮਾਸ਼ੀ ਅਤੇ ਸੰਗਰਾਂਦ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਭਗਤਾ, ਜਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ ਅਤੇ ਜਿਲ੍ਹਾ ਕਮੇਟੀ ਮੈਂਬਰ ਪਰਵੀਨ ਗਰਗ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਬਲਵਿੰਦਰ ਸਿੰਘ ਜੰਮੂ ਕੌਮੀ ਪ੍ਰਧਾਨ ਇੰਡੀਅਨ ਜਰਨਲਿਸਟ ਯੂਨੀਅਨ, ਕੁਲਵੰਤ ਸਿੰਘ ਮਲੂਕਾ ਚੇਅਰਮੈਨ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ, ਜੈ ਸਿੰਘ ਛਿੱਬਰ ਪ੍ਰਧਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਬਲਵੀਰ ਸਿੰਘ ਜੰਡੂ ਚੇਅਰਮੈਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਸ਼ਾਮਲ ਹੋਣਗੇ।
ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸੰਤੋਖ ਗਿੱਲ ਸਕੱਤਰ ਜਨਰਲ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈ, ਜਗਸੀਰ ਸਿੰਘ ਪੰਨੂੰ ਪ੍ਰਧਾਨ ਕੋਆਪ੍ਰੇਟਿਵ ਸੋਸਾਇਟੀ ਭਗਤਾ ਭਾਈ ਅਤੇ ਅਜਾਇਬ ਸਿੰਘ ਹਮੀਰਗੜ੍ਹ ਸਰਪੰਚ ਸ਼ਮੂਲੀਅਤ ਕਰਨਗੇ। ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਭਗਤਾ ਨੇ ਕਿ ਇਸ ਸਮਾਗਮ ਦੌਰਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਬਠਿੰਡਾ ਦੇ ਸਮੂਹ ਅਹੁਦੇਦਾਰਾਂ ਅਤੇ ਵੱਖ ਵੱਖ ਮੀਡੀਆ ਅਦਾਰਿਆਂ ਦੇ ਜਿਲ੍ਹਾ ਇੰਚਾਰਜਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਕਲੱਬ ਦੇ ਸੀਨੀਅਰ ਆਗੂ ਰਾਜਿੰਦਰਪਾਲ ਸ਼ਰਮਾ, ਸਵਰਨ ਸਿੰਘ ਭਗਤਾ, ਹਰਜੀਤ ਸਿੰਘ ਗਿੱਲ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਹਾਜਰ ਸਨ।