ਪੰਜਾਬੀ ਗਾਇਕ ਰਾਜਵੀਰ ਜਵੰਦਾ 10ਵੇਂ ਦਿਨ ਵੀ ਵੈਂਟੀਲੇਟਰ 'ਤੇ
ਮੋਹਾਲੀ , 5 ਅਕਤੂਬਰ 2025: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਹ ਨੌਂ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ ਅਤੇ ਉਨ੍ਹਾਂ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸੇ ਕਰਕੇ ਹਸਪਤਾਲ ਨੇ ਸ਼ਨੀਵਾਰ ਨੂੰ ਮੈਡੀਕਲ ਬੁਲੇਟਿਨ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਉਨ੍ਹਾਂ ਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਹੈ। ਉਨ੍ਹਾਂ ਦੀ ਹਾਲਤ ਪਹਿਲਾਂ ਵਰਗੀ ਹੀ ਹੈ।