ਪੰਜਾਬ 'ਚ 1 ਜਨਵਰੀ ਤੋਂ 95 ਨਵੀਆਂ ਸੇਵਾਵਾਂ ਹੋਣਗੀਆਂ ਆਨਲਾਈਨ
ਚੰਡੀਗੜ੍ਹ : ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਕਿ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ, ਨਗਰ ਨਿਗਮ, ਨਗਰ ਕੌਂਸਲ, ਬਿਜਲੀ ਵਿਭਾਗ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ। ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦਰਅਸਲ1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ। ਔਫਲਾਈਨ ਪੁਸ਼ਟੀਕਰਨ ਬੰਦ ਹੋ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਦਿੱਤੀ।