ਪੰਜਾਬ ਦੀ ਤਰੱਕੀ ਦੇ ਅੜਿੱਕੇ ਨਸ਼ੇ ਨੂੰ ਹਟਾਉਣ ਲਈ ਲੋਕ ਅੱਗੇ ਆਉਣ-ਵਿਧਾਇਕ ਅਮਰਪਾਲ ਸਿੰਘ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 3 ਜੁਲਾਈ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਆਰੰਭੀ ਗਈ ਹੈ ਅਤੇ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਸਭ ਤੋਂ ਵੱਡੇ ਅੜਿੱਕੇ ਨਸ਼ੇ ਨੂੰ ਹਟਾਉਣ ਲਈ ਲੋਕ ਅੱਗੇ ਆਉਣ। ਇਹ ਪ੍ਰਗਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲ ਸੁਣਨ ਉਪਰੰਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਿਸ ਵਿਭਾਗ ਵਲੋਂ ਨਸ਼ਾ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।
ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ ਅਪਣਾਈ ਗਈ ਹੈ। ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ)। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਉਨ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣ, ਓਥੇ ਨਸ਼ਾ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।
ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਸਮੁੱਚੇ ਹਲਕਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਨ ਬਣਾਉਣ ਤੇਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।