ਪੰਜਾਬ ਭਰ ਦੇ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਉਰਦੂ ਆਮੋਜ਼ ਸਿਖਲਾਈ ਕੋਰਸ 1 ਜੁਲਾਈ ਤੋਂ
ਰੋਹਿਤ ਗੁਪਤਾ
ਗੁਰਦਾਸਪੁਰ , 10 ਜੂਨ 2026- ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ, ਪੰਜਾਬ, ਪਟਿਆਲਾ ਦੀ ਅਗਵਾਈ ਵਿੱਚ ਪੰਜਾਬ ਭਰ ਦੇ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਉਰਦੂ ਆਮੋਜ਼ ਸਿਖਲਾਈ ਕੋਰਸ ਕਰਵਾਇਆ ਜਾਂਦਾ ਹੈ। ਇਸ ਕੋਰਸ ਦਾ ਕੁੱਲ ਸਮਾਂ ਛੇ ਮਹੀਨੇ ਤੱਕ ਦਾ ਹੁੰਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਦੇ ਨੁਮਾਇੰਦੇ ਸ਼ਾਮ ਸਿੰਘ ਵੱਲੋਂ ਦਿੰਦਿਆਂ ਦੱਸਿਆ ਹੈ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿਖੇ ਵੀ ਇਹ ਕੋਰਸ ਉਪਲਬਧ ਹੈ। ਇਸ ਕੋਰਸ ਲਈ 01 ਜੁਲਾਈ, 2026 ਤੋਂ ਦਸੰਬਰ, 2026 ਤੱਕ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾਣੀ ਹੈ।
ਇਸ ਛੇ ਮਹੀਨੇ ਦੇ ਪੂਰੇ ਕੋਰਸ ਦੀ ਫ਼ੀਸ ਕੇਵਲ 500 ਰੁਪਏ (ਸਮੇਤ ਪ੍ਰੀਖਿਆ ਫ਼ੀਸ) ਰੁਪਏ ਹੈ। ਇਸ ਕੋਰਸ ਦੇ ਪੁਰਾ ਹੋਣ ਉਪਰੰਤ ਭਾਸ਼ਾ ਵਿਭਾਗ, ਪੰਜਾਬ ਵੱਲੋਂ ਇਸ ਦਾ ਪੇਪਰ ਲਿਆ ਜਾਣਾ ਹੈ ਅਤੇ ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਕੋਈ ਵੀ ਚਾਹਵਾਨ ਉਮੀਦਵਾਰ, ਸਰਕਾਰੀ ਕਰਮਚਾਰੀ, ਅਧਿਕਾਰੀ ਅਤੇ ਅਰਧ-ਸਰਕਾਰੀ ਕਰਮਚਾਰੀ, ਸਿੱਖਿਆਰਥੀ ਅਤੇ ਕਾਰੋਬਾਰੀ 30 ਜੂਨ ਤੱਕ ਕਿਸੇ ਵੀ ਦਫ਼ਤਰੀ ਕੰਮ ਵਾਲੇ ਦਿਨ ਦਾਖ਼ਲਾ ਫ਼ਾਰਮ, ਫੋਟੋ, ਆਧਾਰ ਕਾਰਡ ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਮੁਕੰਮਲ ਮਿਸਲ ਕਮਰਾ ਨੰ. 502-503 ਬਲਾਕ-ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿਖੇ ਸੰਪਰਕ ਕਰਕੇ ਜਮ੍ਹਾਂ ਕਰਵਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94640-41987 'ਤੇ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-