ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਤਲਬ
Ravi Jakhu
ਚੰਡੀਗੜ੍ਹ, 1 ਜੂਨ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਉਂਦੀ 4 ਜੂਨ ਨੂੰ ਨਿੱਜੀ ਤੌਰ ’ਤੇ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, 4 ਜੂਨ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਇਸ ਮਾਮਲੇ ਵਿੱਚ ਆਪਣਾ ਪੱਖ ਰੱਖ ਸਕਦੇ ਹਨ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਵਨੀਤ ਬਿੱਟੂ ਦੇ ਪੱਖ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।
- Download Babushahi App
-
-