ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 14 ਜੁਲਾਈ ਨੂੰ : ਖਾਸ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਉਮੀਦ
ਚੰਡੀਗੜ੍ਹ, 14 ਜੁਲਾਈ 2025 : ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ 14 ਜੁਲਾਈ ਨੂੰ ਹੋਣ ਜਾ ਰਹੀ ਹੈ। ਇਸ ਵਿੱਚ ਬੇਅਦਬੀ ਮਾਮਲੇ ਵਿੱਚ ਵਿਧਾਨ ਸਭਾ ਵਿੱਚ ਲਿਆਂਦੇ ਜਾਣ ਵਾਲੇ ਬਿੱਲ ਦੇ ਖਰੜੇ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਸ ਤੋਂ ਬਾਅਦ ਇਸਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਵੱਖ-ਵੱਖ ਸੰਗਠਨਾਂ ਦੇ ਲੋਕਾਂ ਤੋਂ ਰਾਏ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸਪੱਸ਼ਟ ਹਨ ਕਿ ਸਰਕਾਰ ਬੇਅਦਬੀ ਸਬੰਧੀ ਅਜਿਹਾ ਕਾਨੂੰਨ ਬਣਾਉਣ ਜਾ ਰਹੀ ਹੈ। ਜੋ ਹਮੇਸ਼ਾ ਲਈ ਰਹੇਗਾ, ਇਸ ਲਈ ਇਸ ਵਿੱਚ ਕੋਈ ਕਮੀ ਨਹੀਂ ਰੱਖੀ ਜਾਵੇਗੀ।