ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਕੀਤਾ ਤਹੱਈਆ - ਬਲਬੀਰ ਸਿੰਘ ਪਨੂੰ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ , 20 ਜੁਲਾਈ 2025 - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ਤੇ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 3, ਵਾਰਡ ਨੰਬਰ 4 ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਹੋਈ ਇਕੱਤਰਤਾ ਦੌਰਾਨ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਸ਼ੇ ਵਿਰੁੱਧ ਇੱਕਜੁੱਟ ਹੋ ਕੇ ਲੜਾਈ ਲੜਨ ਲਈ ਸਹੁੰ ਚੁਕਾਈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੀ ਤਹੱਈਆ ਕੀਤਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਨਸ਼ਾ ਪੀੜਤਾਂ ਦਾ ਨਸ਼ਾ ਛਡਾਉ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ।
ਇਸ ਮੌਕ ਬਾਬਾ ਮਿੰਟੂ ਸ਼ਾਹ ,ਰਾਹੁਲ ਕੁਮਾਰ, ਰਮੇਸ਼ ਕੁਮਾਰ, ਸ਼ੈਰੀ ਪ੍ਰਧਾਨ ਤੇਜਵਿੰਦਰ ਸਿੰਘ, ਨਵੀਸ਼ ਨੰਦਾ, ਡਾਕਟਰ ਮੰਗਲ ਸਿੰਘ, ਅਦੇਸ਼ਪਾਲ ਸਿੰਘ, ਦੀਪਕ ਕੁਮਾਰ, ਕੁਲਦੀਪ ਸਿੰਘ ,ਕੇਵਲ ਮਸੀਹ,ਮੁਖਵਿੰਦਰ ਸਿੰਘ ,ਸਰਬਜੀਤ ਸਿੰਘ, ਗੁਰਮੀਤ ਸਿੰਘ ,ਸਤਨਾਮ ਸਿੰਘ ਗਿੱਲ, ਰਾਮ ਸਿੰਘ ,ਮਾਧਵ ਬੇਦੀ ਬਵਰਲਾਲ ਰੱਬ ਜੋਤ ਸਿੰਘ ,ਹਰਮਨਪ੍ਰੀਤ ਸਿੰਘ, ਦਰਸ਼ਨ ਸਿੰਘ ,ਸਾਹਿਲਪ੍ਰੀਤ ਸਿੰਘ, ਜੇਮਸ ਮਸੀਹ, ਬਲਵੀਰ ਸਿੰਘ , ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਬਲਾਕ ਪ੍ਰਧਾਨ ਮਲਜਿੰਦਰ ਸਿੰਘ ਬਲਾਕ ਪ੍ਰਧਾਨ ਹਰਦੀਪ ਸਿੰਘ ਬਲਾਕ ਪ੍ਰਧਾਨ ਜਗਜੀਤ ਸਿੰਘ ਸਰਪੰਚ ਹਰਦੀਪ ਸਿੰਘ ਸਰਪੰਚ ਕਰਮਜੀਤ ਸਿੰਘ ਗਗਨਦੀਪ ਸਿੰਘ ਕੋਟਲਾ ਬਾਮਾ ਰਘਬੀਰ ਸਿੰਘ ਅਠਵਾਲ ਸਰਪੰਚ ਗੁਰਬਿੰਦਰ ਸਿੰਘ ਕਾਦੀਆਂ ਸਰਪੰਚ ਕਰਨ ਬਾਠ ਵਾਈਸ ਕੁਆਰਡੀਨੇਟਰ ਗੁਰਪ੍ਰਤਾਪ ਸਿੰਘ ਆਦਿ ਹਾਜ਼ਰ ਸਨ।