ਪੰਜਾਬ ਸਰਕਾਰ ਨੇ ਨਿਗਮ ਚੋਣਾਂ ਲਈ ਫੈਕਟਰੀਆਂ 'ਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 25 ਮਈ 2026:
ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ 'ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੋਣੀ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।
ਇਸੀ ਤਰ੍ਹਾਂ ਪੰਜਾਬ ਸਰਕਾਰ ਨੇ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਛੋਟ ਦਿੱਤੀ ਹੈ। ਇਸ ਸਬੰਧੀ ਪੰਜਾਬ ਵਿੱਚ ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਾਮੇ ਜੋ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਰ ਵਜੋਂ ਰਜਿਸਟਰਡ ਹਨ, ਨੂੰ ਵੋਟਾਂ ਵਾਲੇ ਦਿਨ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ ਦੀ ਧਾਰਾ 10 ਦੀ ਉਪ-ਧਾਰਾ 1 ਦੇ ਉਪਬੰਧਾਂ ਤੋਂ ਛੋਟ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ 26 ਮਈ, 2026 (ਮੰਗਲਵਾਰ) ਨੂੰ 24-30 ਮਈ, 2026 ਦੇ ਵਿਚਕਾਰ ਆਉਣ ਵਾਲੇ ਨਿਯਮਤ ਹਫਤਾਵਾਰੀ ਛੁੱਟੀ ਵਾਲੇ ਦਿਨ ਦੀ ਬਜਾਏ ਇੱਕ ਲਾਜ਼ਮੀ ਛੁੱਟੀ ਵਾਲਾ ਦਿਨ ਨਹੀਂ ਮੰਨਿਆ ਜਾਵੇਗਾ।
.jpeg)
- Download Babushahi App
-
-