ਪੱਤਰਕਾਰ ਕਰਨ ਨੇ ਆਪਣੀ ਮਾਤਾ ਦੀ ਯਾਦ ਵਿੱਚ ਪੇਸਟਰੀਆਂ ਵੰਡ ਕੇ ਮਨਾਇਆ ਜਨਮਦਿਨ
ਮਨਪ੍ਰੀਤ ਸਿੰਘ
ਰੂਪਨਗਰ 12 ਜੂਨ
ਸਮਾਜਿਕ ਸਰੋਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਪੱਤਰਕਾਰ ਕਰਨ ਨੇ ਆਪਣੀ ਸਵਰਗਵਾਸੀ ਮਾਤਾ ਦੀ ਯਾਦ ਵਿੱਚ ਬੱਚਿਆਂ ਨੂੰ ਪੇਸਟਰੀਆਂ ਵੰਡ ਕੇ ਉਹਨਾਂ ਦਾ ਜਨਮਦਿਨ ਮਨਾਇਆ।
ਇਸ ਮੌਕੇ ਕਰਨ ਨੇ ਕਿਹਾ ਕਿ ਮਾਤਾ-ਪਿਤਾ ਦੀਆਂ ਸਿੱਖਿਆਵਾਂ ਅਤੇ ਆਸ਼ੀਰਵਾਦ ਹੀ ਮਨੁੱਖ ਦੀ ਸਭ ਤੋਂ ਵੱਡੀ ਪੂੰਜੀ ਹੁੰਦੇ ਹਨ। ਉਨ੍ਹਾਂ ਦੀ ਮਾਤਾ ਹਮੇਸ਼ਾ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਦੀ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਆਪਣੀ ਮਾਤਾ ਦੇ ਜਨਮਦਿਨ ਨੂੰ ਉਹਨਾਂ ਦੀ ਪ੍ਰੇਰਨਾ ਸਦਕਾ ਉਹਨਾਂ ਦੀ ਯਾਦ ਵਿੱਚ ਮਨਾਉਂਦਿਆਂ ਇਹ ਉਪਰਾਲਾ ਕੀਤਾ।
- Download Babushahi App
-
-