ਗ੍ਰਿਫਤਾਰ ਕੀਤੇ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਫਰੀਦਕੋਟ 22 ਨਵੰਬਰ 2025 : SSP ਫਰੀਦਕੋਟ ਡਾ. ਪ੍ਰਿਗਿਆ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ , ਗਿਰੋਹ ਵਿੱਚ ਸ਼ਾਮਲ ਇੱਕ ਮਹਿਲਾ ਸਮੇਤ ਕੁੱਲ 06 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ , ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਨੀਂਹ ਤੇ ਇਹ ਸਾਫ ਹੈ ਕਿ ਗਿਰੋਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ , ਗ੍ਰਿਫ਼ਤਾਰ ਦੋਸ਼ੀਆਂ ਉੱਤੇ ਪਹਿਲਾਂ ਹੀ ਕਤਲ, ਖੋਹ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਸਮੇਤ 08 ਗੰਭੀਰ ਮਾਮਲੇ ਦਰਜ ਹਨ , ਫਰੀਦਕੋਟ ਪੁਲਿਸ ਵੱਲੋਂ ਅਪਰਾਧਕ ਅਨਸਰਾਂ ਖ਼ਿਲਾਫ਼ ਲਗਾਤਾਰ ਤਿੱਖੀ ਕਾਰਵਾਈ ਜਾਰੀ ਹੈ , ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਫਰੀਦਕੋਟ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਜ਼ਿਲ੍ਹਾ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ