ਫਿਰੋਜ਼ਪੁਰ : ਕਾਰੋਬਾਰੀ ਗਾਬਾ ਕਤਲ ਦੇ ਮੁਲਜ਼ਮ ਗ੍ਰਿਫ਼ਤਾਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜੂਨ 2026 ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਫਿਰੋਜ਼ਪੁਰ ਦੇ ਮਖੂ ਇਲਾਕੇ ਵਿੱਚ ਪ੍ਰਸਿੱਧ ਕਾਰੋਬਾਰੀ ਗੁਰਚਰਨ ਸਿੰਘ ਗਾਬਾ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਗ੍ਰਿਫ਼ਤਾਰੀਆਂ ਜੰਮੂ-ਕਸ਼ਮੀਰ ਵਿੱਚ ਪੰਜਾਬ ਪੁਲਿਸ, ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੁਆਰਾ ਇੱਕ ਬਹੁਤ ਹੀ ਖੁਫੀਆ, ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀਆਂ ਗਈਆਂ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਖੁਦ ਆਪਣੇ ਅਧਿਕਾਰਤ ਟਵਿੱਟਰ ਹੈਂਡਲ, 'ਐਕਸ' 'ਤੇ ਇਸ ਵੱਡੀ ਸਫਲਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਦੋਵੇਂ ਸ਼ੂਟਰ ਮੂਲ ਰੂਪ ਵਿੱਚ ਰਾਜਸਥਾਨ ਦੇ ਰਹਿਣ ਵਾਲੇ ਹਨ। ਜਦੋਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਤੇ ਉਨ੍ਹਾਂ ਦੀ ਤਲਾਸ਼ੀ ਲਈ, ਤਾਂ ਉਨ੍ਹਾਂ ਤੋਂ ਬਹੁਤ ਹੀ ਘਾਤਕ ਹਥਿਆਰ ਬਰਾਮਦ ਹੋਏ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਵਿਦੇਸ਼ੀ ਬਣੀ ਬੇਰੇਟਾ 30 ਬੋਰ ਪਿਸਤੌਲ ਅਤੇ 10 ਜ਼ਿੰਦਾ 30 ਬੋਰ ਕਾਰਤੂਸ ਬਰਾਮਦ ਕੀਤੇ।
- Download Babushahi App
-
-