ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ 7 ਮਈ
ਮਾਨਯੋਗ ਕਮਿਸ਼ਨਰ ਫੂਡ , ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਦੀ ਫੂਡ ਸੇਫਟੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਦੀ ਅਗੁਵਾਈ ਹੇਠ ਖੇਤਰ ਵਿੱਚ ਵੱਖ ਵੱਖ ਥਾਵਾਂ ਤੇ ਦੁੱਧ ਵੇਚਣ ਵਾਲਿਆਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ।
ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਉਣ ਦੇ ਉਦੇਸ਼ ਨਾਲ ਵੱਖ ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵਧੀਆ ਕੁਆਲਿਟੀ ਦਾ ਦੁੱਧ ਮਿਲੇ ਇਸ ਉਦੇਸ਼ ਨਾਲ ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਦੇ ਨਾਲ ਖੇਤਰ ਵਿੱਚ ਦੁੱਧ ਵੇਚਣ ਵਾਲੇ ਦੋਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੀ ਸੈਂਪਲਿੰਗ ਕੀਤੀ ਗਈ ਹੈ। ਦੁੱਧ ਦੇ ਕਰੀਬ 5 ਸੈਂਪਲ ਭਰੇ ਗਏI ਇੰਨਾ ਸੈਂਪਲਾਂ ਨੂੰ ਚੈਕਿੰਗ ਲਈ ਲੈਬਾਰਟਰੀ ਵਿਖੇ ਭੇਜ ਦਿੱਤਾ ਗਿਆ ਹੈ। ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਖਾਦ ਪਦਾਰਥ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ fssai ਦੇ ਨਿਯਮਾਂ ਦੀ ਪਾਲਣਾ ਕਰਨ। 12 ਗੋਲਡਨ ਰੁਲ ਬਾਰੇ ਦੱਸਿਆ ਗਿਆ। ਉਨਾਂ ਕਿਹਾ ਕਿ ਕੋਤਾਹੀ ਤੇ ਕਾਰਵਾਈ ਕੀਤੀ ਜਾਵੇਗੀ। ਸਮੂਹ ਦੁਕਾਨਦਾਰਾਂ ਨੂੰ ਫੂਡ ਸੇਫਟੀ ਦੇ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਜਾ ਲਾਇਸੈਂਸ ਲੈਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ

ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਓਣ ਦੇ ਉਦੇਸ਼ ਨੂੰ ਪੂਰਾ ਕੀਤਾ ਜਾਵੇਗਾ। ਖਾਦ ਪਦਾਰਥਾਂ ਦੀ ਚੈਕਿੰਗ ਦਾ ਕੰਮ ਨਿਰੰਤਰ ਜਾਰੀ ਰਹੇਗਾ
- Download Babushahi App
-
-