ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਹੈਲਥ ਚੈੱਕਅੱਪ, ਕਾਨੂੰਨੀ ਅਤੇ ਬੈਕਿੰਗ ਸੇਵਾਵਾਂ ਸਬੰਧੀ ਕੈਂਪ 25 ਫਰਵਰੀ ਨੂੰ
ਅਸ਼ੋਕ ਵਰਮਾ
ਬਠਿੰਡਾ, 23 ਫਰਵਰੀ 2026 : ਪੰਜਾਬ ਸਰਕਾਰ ਦੀਆਂ ਹਦਾਇਤਾ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ "ਸਾਡੇ ਬਜੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਲਈ ਮੁਫ਼ਤ ਮੈਡੀਕਲ ਹੈਲਥ ਚੈੱਕਅੱਪ ਕੈਂਪ ਅਤੇ ਜਿਲ੍ਹਾਂ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 25 ਫਰਵਰੀ 2026 ਦਿਨ ਬੁੱਧਵਾਰ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 3:00 ਤੱਕ ਸਥਾਨ ਸਰਕਾਰੀ ਹਸਪਤਾਲ ਪਿੰਡ ਬਾਲਿਆਂਵਾਲੀ ਤਹਿਸੀਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ, ਵਿਖੇ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਦੇ ਮੋਤੀਆਬਿੰਦ ਸਰਜਰੀਆਂ ਲਈ ਪ੍ਰੀ-ਅਸੈਸਮੈਂਟ ਕੈਂਪ, ਅਲਿਮਕੋ ਵੱਲੋਂ ਅਸੈਸਮੈਂਟ ਕੈਂਪ, ਡਿਮੈਂਸ਼ੀਆਂ ਸਕ੍ਰੀਨਿੰਗ, ਐਨ.ਸੀ.ਡੀ. (ਗੈਰ-ਸੰਚਾਰੀ ਰੋਗ) ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਅਰਥੋਪੀਡਿਕ ਜਾਂਚ, ਅੱਖਾਂ ਦੀ ਜਾਂਚ, ਫਿਜਿਓਥੈਰੇਪੀ ਸੇਵਾਵਾਂ ਅਤੇ ਮਨੋਚਿਕਿਤਸਾ/ਕਲਿਨਿਕਲ/ਮਨੋਵਿਗਿਆਨਿਕ ਮੁਲਾਂਕਣ ਸਬੰਧੀ ਮਾਹਰ ਡਾਕਟਰ ਹਾਜ਼ਰ ਰਹਿਣਗੇ।
ਇਸ ਤੋਂ ਇਲਾਵਾ ਕੈਂਪ ਦੌਰਾਨ ਬਜੁਰਗਾਂ ਦੇ ਰੋਗਾਂ ਸਬੰਧੀ ਜਾਂਚ ਕਰਨ ਤੋਂ ਇਲਾਵਾ ਅਤੇ ਅੱਖਾਂ ਦੀ ਜਾਂਚ ਕਰਕੇ ਸਰਜਰੀ ਦਾ ਪ੍ਰਬੰਧ, ਮੁਫ਼ਤ ਦਵਾਈਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ/ਬੈਂਕਿੰਗਸੇਵਾਵਾਂ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਬਜੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕੀਤਾ ਜਾਵੇ।
Click to Follow Babushahi Facebook page →