ਬਟਾਲਾ ਵਿਖੇ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਜਾ ਰਹੀਆਂ ਨੇ ਹੱਲ
ਰੋਹਿਤ ਗੁਪਤਾ
ਬਟਾਲਾ, 9 ਮਈ 2026- ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਬਟਾਲਾ ਵਿਖੇ ਕਾਰਪੋਰੇਸ਼ਨ ਦਫਤਰ ਦੇ ਚੌਂਕ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ, ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਬਟਾਲਾ, ਚਰਨਜੀਤ ਸਿੰਘ ਪਾਰੋਵਾਲ, ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਟਰੇਡ ਵਿੰਗ ਬਟਾਲਾ ਦੇ ਚੇਅਰਮੈਨ ਰਕੇਸ਼ ਮਹਿਤਾ ਸਮੇਤ ਦੁਕਾਨਦਾਰ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵਪਾਰ ਮੰਡਲ ਦੀਆਂ ਸਖਸੀਅਤਾਂ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਅੰਮਿ੍ਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹਨ ਅਤੇ ਸਰਕਾਰ ਵਲੋਂ ਵੱਡੀ ਪਹਿਲਕਦਮੀ ਕਰਦਿਆਂ ਵਪਾਰੀਆਂ/ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਮੁਸ਼ਕਿਲਾਂ ਸੁਣਕੇ ਹੱਲ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।
- Download Babushahi App
-
-