ਬਟਾਲਾ ਵਿਖੇ ਮਹਾਜਨ ਕਾਲੋਨੀ, ਵਾਰਡ ਨੰਬਰ 31ਦੀ ਗਲੀ ਦਾ ਨਿਰਮਾਣ ਕਾਰਜ ਸ਼ੁਰੂ
ਰੋਹਿਤ ਗੁਪਤਾ
ਬਟਾਲਾ, 8 ਜੂਨ 2025 - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕ ਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਮਹਾਜਨ ਕਾਲੋਨੀ, ਵਾਰਡ ਨੰਬਰ 31 ਵਿਖੇ ਗਲੀ ਬਣਾਉਣ ਦਾ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਜਿੰਦਰ ਕੁਮਾਰ ਸਮੇਤ ਕਾਲੋਨੀ ਵਾਸੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨਾਂ ਦੀ ਡਿਊਟੀ ਲਗਾਈ ਗਈ ਸੀ ਅਤੇ ਉਨ੍ਹਾਂ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ। ਉਨਾਂ ਨੇ ਦੱਸਿਆ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਾਰਡ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਾਫੀ ਲੰਮੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲ ਪੇਸ਼ ਆ ਰਹੀ ਸੀ ਪਰ ਹੁਣ ਗਲੀ ਬਨਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਅੰਮਿ੍ਤ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ ਦਿਨ ਰਾਤ ਹਲਕਾ ਵਾਸੀਆਂ ਦੀ ਸੇਵਾ ਕਰ ਰਹੇ ਹਨ।
ਅੰਮਿ੍ਤ ਕਲਸੀ ਨੇ ਅੱਗੇ ਕਿਹਾ ਕਿ ਜਦੋਂ ਦੀ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਨ੍ਹਾਂ ਵਲੋਂ ਬਟਾਲਾ ਸ਼ਹਿਰ ਅੰਦਰ ਤੇਜ਼ਗਤੀ ਨਾਲ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਭਾਂਵੇ ਗੱਲ ਸੜਕਾਂ ਨੂੰ ਚੋੜਿਆਂ ਕਰਨ ਦੀ ਹੋਵੇ ਜਾਂ ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੀ, ਹਲਕਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਉਸਾਰੇ ਨਵੇਂ ਤਹਿਸੀਲ ਕੰਪਲੈਕਸ ਦੀ ਹੋਵੇ, ਵਿਧਾਇਕ ਸ਼ੈਰੀ ਕਲਸੀ ਨੇ ਜਿਕਰਯੋਗ ਤੇ ਦਿਸਣਯੋਗ ਵੱਖ-ਵੱਖ ਵਿਕਾਸ ਕੰਮ ਕਰਵਾਏ ਹਨ ਅਤੇ ਵਿਕਾਸ ਕਾਰਜਾਂ ਦੀ ਰਫਤਾਰ ਜਾਰੀ ਹੈ।