ਬਠਿੰਡਾ:1160 ਪ੍ਰਾਰਥੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਕਰਵਾਈ ਸਕਿੱਲ ਟ੍ਰੇਨਿੰਗ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 9 ਜੁਲਾਈ 2025: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਜਨਵਰੀ 2025 ਤੋਂ ਜੂਨ 2025 ਤੱਕ ਕੁੱਲ 23 ਪਲੇਸਮੈਂਟ ਕੈਪਾਂ ਦਾ ਆਯੋਜਨ ਕਰਵਾਇਆ ਗਿਆ।
ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਕੈਪਾਂ ਵਿੱਚ ਕੁੱਲ 128 ਨਿਯੋਜਕਾਂ ਵੱਲੋਂ ਸ਼ਿਰਕਤ ਕਰਨ ਉਪਰੰਤ ਕੁੱਲ 2335 ਪ੍ਰਾਰਥੀਆਂ ਨੂੰ ਵੱਖ-ਵੱਖ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ ਸਕਿੱਲ ਟ੍ਰੇਨਿੰਗ ਤਹਿਤ ਕੁੱਲ 47 ਕੈਪਾਂ ਰਾਹੀਂ 1160 ਪ੍ਰਾਰਥੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਸਕਿੱਲ ਟ੍ਰੇਨਿੰਗ ਮੁਹੱਈਆ ਕਰਵਾਈ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਨਵਰੀ 2025 ਤੋਂ ਜੂਨ 2025 ਦੌਰਾਨ ਕੁੱਲ 677 ਪ੍ਰਾਰਥੀਆਂ ਦੀ ਮੈਨਓਲ ਰਜਿਸਟ੍ਰੇਸ਼ਨ ਅਤੇ 2477 ਪ੍ਰਾਰਥੀਆਂ ਦੀ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਕਰਨ ਉਪਰੰਤ ਵੱਖ-ਵੱਖ ਸਕੀਮਾਂ ਲਈ ਜਾਗਰੂਕ ਕੀਤਾ ਗਿਆ।