ਬਠਿੰਡਾ ਜ਼ਿਲ੍ਹੇ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 15 ਮਈ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ: ਡੀਸੀ
ਅਸ਼ੋਕ ਵਰਮਾ
ਬਠਿੰਡਾ, 16 ਅਪ੍ਰੈਲ 2026 : ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਕੀਤੀ ਜਾਵੇਗੀ।
ਇਸ ਸਬੰਧੀ ਅੱਜ ਇੱਥੇ ਹੋਈ ਅਧਿਕਾਰੀਆਂ ਦੀ ਬੈਠਕ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਸਟਾਫ ਨੂੰ ਟ੍ਰੇਨਿੰਗ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਹਰ 100 ਮਹਿਲਾਵਾਂ ਲਈ ਇੱਕ ‘ਸਖੀ ਸਹੇਲੀ’ ਨਿਯੁਕਤ ਕੀਤੀ ਜਾਵੇਗੀ। ਇਹ ਸਖੀ ਸਹੇਲੀਆਂ ਰਜਿਸਟ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ।
ਇਸ ਯੋਜਨਾ ਹੇਠ ਯੋਗ ਮਹਿਲਾਵਾਂ ਨੂੰ ਜੁਲਾਈ ਮਹੀਨੇ ਤੋਂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਦਿੱਤੇ ਜਾਣਗੇ।
ਇਸ ਮੌਕੇ ਏਡੀਸੀ (ਜ) ਮੈਡਮ ਕੰਚਨ, ਐਸਡੀਐਮ ਬਠਿੰਡਾ ਸ੍ਰੀ ਬਲਕਰਨ ਸਿੰਘ, ਐਸਡੀਐਮ ਰਾਮਪੁਰਾ ਮੈਡਮ ਵੀਰਪਾਲ ਕੌਰ, ਐਸਡੀਐਮ ਤਲਵੰਡੀ ਸਾਬੋ ਸ੍ਰੀ ਰਾਜੇਸ਼ ਕੁਮਾਰ ਸ਼ਰਮਾ, ਡੀਡੀਪੀਓ ਸ੍ਰੀ ਅਭਿਨਵ ਗੋਇਲ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Click to Follow Babushahi Facebook page →