ਬਠਿੰਡਾ ਜ਼ਿਲ੍ਹੇ ਵਿੱਚ 5.62 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
5.09 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ
1129 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਅਸ਼ੋਕ ਵਰਮਾ
ਬਠਿੰਡਾ, 25 ਅਪ੍ਰੈਲ 2026 : ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਗਾਤਾਰ ਜਾਰੀ ਹੈ। ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 24 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਈ 5.62 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ 5.09 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੀ ਕਣਕ ਦੀ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਨਗ੍ਰੇਨ ਵੱਲੋਂ 176399 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 127100 ਮੀਟ੍ਰਿਕ ਟਨ, ਪਨਸਪ ਵੱਲੋਂ 114603 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 91014 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 295 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 1129 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
Click to Follow Babushahi Facebook page →