ਬਠਿੰਡਾ ਲਾਗੇ ਸਰਹੰਦ ਨਹਿਰ ਚੋਂ ਮਿਲੀ ਨਵਵਿਆਹੁਤਾ ਲੜਕੀ ਦੀ ਲਾਸ਼- ਕਤਲ ਦਾ ਸ਼ੱਕ
ਅਸ਼ੋਕ ਵਰਮਾ
ਬਠਿੰਡਾ, 8 ਅਪ੍ਰੈਲ 2026 : ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਇੱਕ ਨਵਵਿਆਹੁਤਾ ਔਰਤ ਦੀ ਤੈਰਦੀ ਹੋਈ ਲਾਸ਼ ਮਿਲੀ ਹੈ। ਸੂਚਨਾ ਮਿਲਣ ’ਤੇ, ਇੱਕ ਪੁਲਿਸ ਟੀਮ ਅਤੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਨਹਿਰ ਵਿੱਚੋਂ ਲਾਸ਼ ਨੂੰ ਬਾਹਰ ਕੱਢਿਆ ਅਤੇ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸ਼ੱਕ ਕੀਤਾ ਜਾ ਰਿਹਾ ਹੈ ਕਿ ਔਰਤ ਦਾ ਕਤਲ ਕੀਤਾ ਗਿਆ ਹੈ। ਪੁਲਿਸ ਪੋਟਮਾਰਟਮ ਰਿਪੋਰਟ ਦਾ ਇੰਤਜਾਰ ਕਰ ਰਹੀ ਹੈ। ਸਹਾਰਾ ਵਰਕਰਾਂ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਮਹਿੰਦੀ ਲੱਗੀ ਹੋਈ ਸੀ ਜੋ ਤਾਜਾ ਜਾਪਦੀ ਸੀ। ਉਨ੍ਹਾਂ ਦੱਸਿਆ ਕਿ ਦੇਖਣ ਨੂੰ ਲਾਸ਼ ਇੱਕ ਦਿਨ ਪੁਰਾਣੀ ਅਤੇ ਨਜ਼ਦੀਕ ਤੋਂ ਆਈ ਹੋਈ ਲੱਗ ਰਹੀ ਸੀ। ਉਨ੍ਹਾਂ ਲਾਸ਼ ਦੀ ਸਥਿਤੀ ਅਨੁਸਾਰ ਔਰਤ ਦਾ ਗਲ ਘੁੱਟਿਆ ਜਾਂ ਫਿਰ ਕਤਲ ਕੀਤਾ ਹੋ ਸਕਦਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਮਿਲਦਿਆਂ ਥਾਣਾ ਥਰਮਲ ਪੁਲਿਸ, ਸੀਆਈਏ ਸਟਾਫ ,ਐਸਪੀ ਸਿਟੀ ਅਤੇ ਡੀਐਸਪੀਸਿਟੀ 2 ਮੌਕੇ ’ਤੇ ਪੁਜੇ ਅਤੇ ਸਥਿਤੀ ਦਾ ਜਾਇਜਾ ਲਿਆ। ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਿਸ ਨੇ ਮਾਮਲੇ ਦੀ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਸਹਾਰਾ ਜਨ ਸੇਵਾ ਦੇ ਵਰਕਰ ਗੁੱਲੀ ਠਾਕੁਰ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ ਲਗਭਗ 30 ਸਾਲ ਸੀ, ਪਰ ਉਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਸਿਟੀ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸਰਹਿੰਦ ਨਹਿਰ ਵਿੱਚੋਂ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇੱਕ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਹਾਰਾ ਜਨ ਸੇਵਾ ਦੀ ਮਦਦ ਨਾਲ ਲਾਸ਼ ਨੂੰ ਬਰਾਮਦ ਕੱਢਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਲਗਭਗ 30 ਸਾਲ ਦੀ ਜਾਪਦੀ ਹੈ ਅਤੇ ਅਜੇ ਤੱਕ ਉਸਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਐਸਪੀ ਨਰਿੰਦਰ ਸਿੰਘ ਅਨੁਸਾਰ, ਇਹ ਕਹਿਣਾ ਬਹੁਤ ਜਲਦੀ ਹੋਵੇਗਾ ਕਿ ਇਹ ਕਤਲ ਸੀ ਜਾਂ ਖੁਦਕੁਸ਼ੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਦਾ ਕਹਿਣਾ ਸੀ ਕਿ ਲਾਸ਼ ਸਿਵਲ ਹਸਪਤਾਲ ਰਖਵਾਈ ਗਈ ਹੈ ਅਤੇ ਸ਼ਿਨਾਖਤ ਦੇ ਯਤਨ ਕੀਤੇ ਜਾ ਰਹੇ ਹਨ।
Click to Follow Babushahi Facebook page →