ਨਗਰ ਕੀਰਤਨ ਦਾ ਦ੍ਰਿਸ਼
ਦੀਦਾਰ ਗੁਰਨਾ
ਬਸੀ ਪਠਾਣਾ 22 ਨਵੰਬਰ 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਅੱਜ ਇੱਥੇ ਪਹੁੰਚਣ 'ਤੇ ਹਲਕੇ ਦੇ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਵੱਲੋਂ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ , ਅੱਜ ਸਵੇਰੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਈਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਅਤੇ ਇਲਾਕੇ ਦੇ ਲੋਕਾਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਇਸ ਮੌਕੇ 'ਤੇ ਖੁਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ , ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਹ ਨਗਰ ਕੀਰਤਨ ਸਾਨੂੰ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਬਲੀਦਾਨ ਅਤੇ ਮਾਨਵਤਾ ਦੇ ਸਿਧਾਂਤਾਂ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ , ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੀ ਰਾਖੀ ਲਈ ਜੋ ਕੁਰਬਾਨੀ ਦਿੱਤੀ, ਉਹ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਹੈ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ