← ਪਿਛੇ ਪਰਤੋ
ਬਾਗੀ ਧੜਾ ਜੇਕਰ ਅਕਾਲੀ ਦਲ ਵਿੱਚ ਆਉਂਦਾ ਹੈ ਤਾਂ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ: ਬਿਕਰਮ ਸਿੰਘ ਮਜੀਠੀਆ
ਗੁਰਪ੍ਰੀਤ ਸਿੰਘ ਅੰਮ੍ਰਿਤਸਰ, 12 ਦਸੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਈ ਗਈ ਸਜ਼ਾ ਪੂਰੀ ਹੋਣ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਨਤਮਸਤਕ ਹੋ ਕੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਪੱਤਰ ਦੇ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਗਲ ਦੇ ਵਿੱਚ ਆਮ ਆਦਮੀ ਪਾਰਟੀ ਦਾ ਪਟਾ ਪਾ ਕੇ ਆਮ ਆਦਮੀ ਪਾਰਟੀ ਚ ਹੀ ਸ਼ਾਮਿਲ ਹੋ ਜਾਣਾ ਚਾਹੀਦਾ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਗੀ ਧੜਾ ਜੇਕਰ ਅਕਾਲੀ ਦਲ ਵਿੱਚ ਆਉਂਦਾ ਹੈ ਤਾਂ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ।
Total Responses : 464