← ਪਿਛੇ ਪਰਤੋ
ਬਿਕਰਮ ਮਜੀਠੀਆ ਨੂੰ ਅੱਜ ਕੀਤਾ ਜਾਵੇਗਾ ਮੁਹਾਲੀ ਅਦਾਲਤ ’ਚ ਪੇਸ਼, ਅਕਾਲੀ ਆਗੂ ਘਰਾਂ ’ਚ ਕੀਤੇ ਨਜ਼ਰਬੰਦ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 19 ਜੁਲਾਈ, 2025: ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਹਨਾਂ ਦਾ ਜੁਡੀਸ਼ੀਅਲ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਇਸ ਦੌਰਾਨ ਮੌਕੇ ’ਤੇ ਅਕਾਲੀ ਆਗੂਆਂ ਨੂੰ ਇਕੱਠੇ ਹੋਣ ਤੋਂ ਰੋਕਣ ਲਈ ਪੁਲਿਸ ਨੇ ਅਨੇਕਾਂ ਅਕਾਲੀ ਆਗੂ ਘਰਾਂ ਵਿਚ ਨਜ਼ਰਬੰਦ ਕਰ ਦਿੱਤੇ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਟੀਮ ਨੇ ਵੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਵੱਡੇ ਤੜਕੇ ਤੋਂ ਪੁਲਿਸ ਝਿੰਜਰ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨੂੰ ਨਜ਼ਰਬੰਦ ਕਰ ਚੁੱਕੀ ਹੈ।
Total Responses : 2271