ਬੇਅੰਤ ਜੁਨੇਜਾ ਲੁਧਿਆਣਾ ਦੇ ਨਵੇਂ ACP ਫਾਈਨੈਂਸ਼ੀਅਲ ਕਰਾਈਮ ਨਿਯੁਕਤ
ਸੁਖਮਿੰਦਰ ਭੰਗੂ
ਲੁਧਿਆਣਾ 11 ਫਰਵਰੀ 2026
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਕਾਰਨਾਂ ਕਰਕੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 12 ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਰੈਂਕ ਦੇ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ ਹਨ।
ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਬੇਅੰਤ ਜੁਨੇਜਾ ਨੂੰ ਲੁਧਿਆਣਾ ਵਿਖੇ ACP ਫਾਈਨੈਂਸ਼ੀਅਲ ਕਰਾਈਮ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਈ ਅਧਿਕਾਰੀਆਂ ਨੂੰ ਵੀ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।