ਬੱਚਿਆਂ ਦੀ ਮੌਤ ਦਰ 'ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ : ਸਿਵਲ ਸਰਜਨ ਬਠਿੰਡਾ
ਅਸ਼ੋਕ ਵਰਮਾ / ਬਾਬੂਸ਼ਾਹੀ ਬਿਊਰੋ
ਬਠਿੰਡਾ, 28 ਅਪ੍ਰੈਲ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਸੀ.ਡੀ.ਆਰ ਦੀ ਮੀਟਿੰਗ ਕੀਤੀ ਗਈ । ਇਸ ਸਬੰਧੀ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਮਾ ਅਤੇ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ। ਇਸ ਮੀਟਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ ।
ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਹੋਈਆਂ ਬੱਚਿਆਂ ਦੀ ਮੌਤਾਂ ਦੇ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਮੌਤਾਂ ਦੇ ਕਾਰਨਾਂ ਦੀ ਪੜਤਾਲ ਕਰਦਿਆਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਹਨਾਂ ਦੱਸਿਆ ਕਿ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਗਰਭਵਤੀ ਮਹਿਲਾਵਾਂ ਅਤੇ ਨਵਜਾਤ ਬੱਚਿਆਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਹੀ ਸਿਹਤ ਸੇਵਾਵਾਂ ਰਾਹੀਂ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ।
Click to Follow Babushahi Facebook page →