ਬੱਚਿਆਂ ਦੀ ਮੌਤ ਦਰ ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ: ਕਾਰਜਕਾਰੀ ਸਿਵਲ ਸਰਜਨ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 17 ਜੁਲਾਈ 2025 :ਪੰਜਾਬ ਸਰਕਾਰ ਅਤੇ ਸਿਵਲ ਸਰਜਨ ਬਠਿੰਡਾ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਵੱਖ ਵੱਖ ਟੇ੍ਨਿੰਗਾਉ ਕਰਵਾਈਆਂ ਜਾ ਰਹੀਆਂ ਹਨ। ਅੱਜ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਵੱਲੋਂ ਜਿਲ੍ਹੇ ਦੇ ਬੱਚਿਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ ਅਤੇ ਮੈਡੀਕਲ ਅਫਸਰਾਂ ਨਾਲ ਸੀ ਡੀ ਆਰ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾ, ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ, ਬੱਚਿਆ ਦੇ ਮਾਹਿਰ ਡਾ ਅੰਜਲੀ ਬਾਂਸਲ, ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ, ਔਰਤ ਰੋਗਾਂ ਦੇ ਮਾਹਿਰ ਅਤੇ ਮੈਡੀਕਲ ਅਫਸਰ ਹਾਜ਼ਰ ਸਨ ।
ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਮਾ ਅਤੇ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ। ਇਸ ਮੀਟਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ ।ਜਿਲ੍ਹਾ ਟੀਕਾਕਰਣ ਅਫ਼ਸਰ ਡਾ ਊਸ਼ਾ ਗੋਇਲ ਨੇ ਦੱਸਿਆ ਕਿ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ ਵੱਲੋ ਘਰ ਘਰ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆ ਦੀ ਵਿਸ਼ੇਸ ਦੇਖਭਾਲ ਕੀਤੀ ਜਾਦੀ ਹੈ। ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ, ਬੱਚਿਆ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ, ਇੱਕ ਸਾਲ ਤੱਕ ਦੇ ਬੱਚਿਆਂ ਦਾ ਹਰ ਤਰ੍ਹਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।