ਬੱਚਿਆ ਦੀ ਮੌਤ ਦਰ ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ : ਕਾਰਜਕਾਰੀ ਸਿਵਲ ਸਰਜਨ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 10 ਜੁਲਾਈ 202 5:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਵੱਖ ਵੱਖ ਟ੍ਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਜਿਲ੍ਹੇ ਦੇ ਬੱਚਿਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ ਅਤੇ ਮੈਡੀਕਲ ਅਫਸਰਾਂ ਨਾਲ ਸੀ ਡੀ ਆਰ ਦੀ ਮੀਟਿੰਗ ਕੀਤੀ ਗਈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ । ਇਸ ਮੀਟਿੰਗ ਵਿੱਚ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਪਛਾਣ ਅਤੇ ਰੋਕਥਾਮ ਯੋਗ ਪੱਖਾਂ ਦੀ ਚਰਚਾ, ਜਨਨੀ ਅਤੇ ਸ਼ਿਸ਼ੁ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰਨਾ, ਆਸ਼ਾ ਅਤੇ ਆੰਗਣਵਾਡੀ ਕਰਮਚਾਰੀਆਂ ਰਾਹੀਂ ਘਰ-ਘਰ ਜਾਗਰੂਕਤਾ,ਹਾਈ ਰਿਸਕ ਪ੍ਰੈਗਨੈਂਸੀਜ਼ ਅਤੇ ਲੋ-ਬਰਥ ਵਜ਼ਨ ਬੱਚਿਆਂ ਦੀ ਨਿਗਰਾਨੀ, ਉਹਨਾਂ ਦੱਸਿਆ ਕਿ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ ਵੱਲੋ ਘਰ ਘਰ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਵਿਸ਼ੇਸ ਦੇਖਭਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ, ਬੱਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ, ਇੱਕ ਸਾਲ ਤੱਕ ਦੇ ਬੱਚਿਆ ਦਾ ਹਰ ਤਰ੍ਹਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।