ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਅਸ਼ੋਕ ਵਰਮਾ
ਸੀ੍ ਮੁਕਤਸਰ ਸਾਹਿਬ, 16 ਜੂਨ 2025: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੁਕਤਸਰ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਵਾਸੀ ਪਿੰਡ ਭਾਗਸਰ ਦਾ ਸੜਕ ਹਾਦਸੇ ਚ ਬੇਵਕਤੀ ਮੌਤ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਗਿੱਦੜਬਾਹਾ ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ, ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਸਾਬਕਾ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਗੁਰਾਦਿੱਤਾ ਸਿੰਘ, ਹਰਫੂਲ ਸਿੰਘ , ਕੁਲਬੀਰ ਸਿੰਘ ਭਾਗਸਰ, ਰਾਜਾ ਸਿੰਘ ਮਹਾਂ ਬੱਧਰ, ਖੁਸ਼ਹਾਲ ਸਿੰਘ ਵੰਗਲ ਅਤੇ ਜਸਵੀਰ ਸਿੰਘ ਪੱਪਲਾ ਦੋਦਾ ਆਦਿ ਨੇ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।