ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਾਕਾ ਰਣਦੀਪ ਸਿੰਘ
ਦੀਦਾਰ ਗੁਰਨਾ
ਭਾਦਸੋਂ , ਨਾਭਾ 11 ਫਰਵਰੀ 2026 : ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਭਾਦਸੋਂ ਦੀ ਦਾਣਾ ਮੰਡੀ ਵਿੱਚ ਇਕ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ , ਇਹ ਸਮਾਗਮ ਸਾਬਕਾ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਲਕਾ ਨਾਭਾ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਕਾਂਗਰਸ ਦੇ ਕਈ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ,
ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮਨਰੇਗਾ ਯੋਜਨਾ ਗਰੀਬ ਅਤੇ ਮਜ਼ਦੂਰ ਵਰਗ ਲਈ ਜੀਵਨ-ਰੇਖਾ ਹੈ , ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਕਮਜ਼ੋਰ ਕਰਨ ਦੇ ਹਰ ਯਤਨ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ , ਉਨ੍ਹਾਂ ਕਾਂਗਰਸ ਸਾਥੀਆਂ ਨਾਲ ਮੌਜੂਦਾ ਹਾਲਾਤਾਂ ’ਤੇ ਵਿਚਾਰ ਸਾਂਝੇ ਕੀਤੇ ਅਤੇ ਆਏ ਹੋਏ ਸਾਰੇ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ , ਸਮਾਗਮ ਦੌਰਾਨ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮਨਰੇਗਾ ਬਚਾਓ ਦੇ ਨਾਰੇ ਲਗਾਏ ਗਏ
ਕਾਂਗਰਸ ਆਗੂਆਂ ਨੇ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੰਘਰਸ਼ ਜਾਰੀ ਰੱਖਣ ਦਾ ਭਰੋਸਾ ਦਿੱਤਾ