ਮਜੀਠਾ ਸ਼ਰਾਬ ਕਾਂਡ: ਕੇਜਰੀਵਾਲ ਨੇ ਕਿਹਾ- ਦੋਸ਼ੀ ਬਖ਼ਸ਼ੇ ਨਹੀਂ ਜਾਣਗੇ, ਮਿਲੇਗੀ ਸਖ਼ਤ ਸਜ਼ਾ
ਚੰਡੀਗੜ੍ਹ, 13 ਮਈ 2025- ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਮਾਨ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਹੋਇਆ ਜਿੱਥੇ ਜਾਂਚ ਦੇ ਹੁਕਮ ਦਿੱਤੇ ਹਨ, ਉਥੇ ਹੀ ਦਿੱਲੀ ਦੇ ਸਾਬਕਾ ਸੀਐੱਮ ਅਰਵਿੰਦਰ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿੱਚ ਜੋ ਵੀ ਸ਼ਾਮਲ ਹੈ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਜਾਂ ਵੱਡਾ ਕਿਉਂ ਨਾ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਸਭ ਤੋਂ ਸਖ਼ਤ ਸਜ਼ਾ ਮਿਲੇਗੀ।