ਮਜੀਠੀਆ ਦੀ ਰਿਹਾਇਸ਼ ’ਤੇ ਛਾਪੇ ਦੌਰਾਨ ਵਿਜੀਲੈਂਸ ਦੇ ਕੰਮ ਵਿਚ ਰੁਕਾਵਟ ਪਾਉਣ ਵਾਲਾ ਗ੍ਰਿਫਤਾਰ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 9 ਜਨਵਰੀ, 2026: ਅੰਮ੍ਰਿਤਸਰ ਪੁਲਿਸ ਨੇ ਜੂਨ 2025 ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਵਿਜੀਲੈਂਸ ਦੇ ਛਾਪੇ ਦੌਰਾਨ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਦਵਿੰਦਰ ਸਿੰਘ ਵੇਰਕਾ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸਨੇ ਉਸਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਦਵਿੰਦਰ ਸਿੰਘ ਵੇਰਕਾ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਰਿਹਾਇਸ਼ ਵਿਚ ਸੇਵਾਦਾਰ ਵਜੋਂ ਕੰਮ ਕਰਦਾ ਹੈ।