ਮਜੀਠੀਆ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ
ਨਵੀਂ ਦਿੱਲੀ, 5 ਜੁਲਾਈ 2025 - ਮਜੀਠੀਆ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੋਹਾਲੀ ਅਦਾਲਤ ਦੇ ਹੁਕਮਾਂ 'ਤੇ, ਵਿਜੀਲੈਂਸ ਨੇ ਹਿਮਾਚਲ ਵਿੱਚ ਬਿਕਰਮ ਮਜੀਠੀਆ ਦੀਆਂ ਜਾਇਦਾਦਾਂ 'ਤੇ ਛਾਪੇਮਾਰੀ ਕੀਤੀ ਹੈ। ਅਦਾਲਤ ਨੇ ਹਿਮਾਚਲ ਅਤੇ ਦਿੱਲੀ ਪੁਲਿਸ ਨੂੰ ਛਾਪੇਮਾਰੀ ਵਿੱਚ ਸਹਿਯੋਗ ਕਰਨ ਦਾ ਹੁਕਮ ਦਿੱਤਾ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਨੇ ਮਜੀਠੀਆ ਦੀਆਂ ਗੈਰ-ਕਾਨੂੰਨੀ ਕੰਪਨੀਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਹੈ। ਸੂਤਰਾਂ ਅਨੁਸਾਰ ਕਾਰਵਾਈ ਵਿੱਚ ਵੱਡੀਆਂ ਬੇਨਿਯਮੀਆਂ ਅਤੇ ਬੇਨਾਮੀ ਜਾਇਦਾਦਾਂ ਦੇ ਸਬੂਤ ਮਿਲਣ ਦੀ ਸੰਭਾਵਨਾ ਹੈ।