ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਕਨੂੰਨ ਰੱਦ ਕਰਨ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ
ਓਸੇ ਕਨੂੰਨ ਲਾਗੂ ਰਖਿਆ ਜਾਵੇ:-ਜਥੇਦਾਰ ਸੁਖਜੀਤ ਸਿੰਘ ਬਘੌਰਾ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 24 ਜੂਨ 2026:- ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਹਜੂਰ ਸ੍ਰੀ ਅਬਿੱਚਲ ਨੱਗਰ ਸਾਹਿਬ ਦੇ ਬਣੇ 1956 ਦੇ ਕਾਨੂੰਨ ਨੂੰ ਜੋ ਰੱਦ ਕੀਤਾ ਗਿਆ ਹੈ ਇਸ ਨੂੰ ਫੌਰੀ ਤੌਰ ਤੇ ਵਾਪਸ ਲਿਆ ਜਾਵੇ ਨਹੀਂ ਤਾਂ ਨਹੀਂ ਤਾਂ ਇਸ ਪ੍ਰਤੀ ਸਿੱਖ ਕੌਮ ਨੂੰ ਆਪ ਜਾਗਰੂਕ ਹੋਣਾ ਪਵੇ ਗਾ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦੱਲ ਨੇ ਇਸ ਪ੍ਰਤੀ ਰੋਸ ਜ਼ਾਹਿਰ ਕੀਤਾ ਹੈ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਭਾਜਪਾ ਸਰਕਾਰ ਸ਼ਰੇਆਮ ਸਿੱਖਾਂ ਦੇ ਧਾਰਮਿਕ ਗੁਰਦੁਆਰਾ ਪ੍ਰਬੰਧਕ ਐਕਟ ਨੂੰ ਰੱਦ ਕਰਨ ਉਪਰੰਤ ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਦਖਲ ਅੰਦਾਜੀ ਕਰ ਰਹੀ ਹੈ ਇਹਨੂੰ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਜੋ ਐਕਟ ਬਣਿਆ ਹੈ ਉਸ ਨੂੰ ਰੱਦ ਕਰਨਾ ਇਹ ਭਾਜਪਾ ਸਰਕਾਰ ਦੀ ਸੌੜੀ ਸੋਚ ਹੈ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਕਿਹਾ ਕਿ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਾਲ ਸਬੰਧ ਹੋਣਾ ਚਾਹੀਦਾ ਤਾਂ ਕਿ ਜੋ ਵੀ ਮਸਲਾ ਹੈਗਾ ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਵਿਚਾਰਿਆ ਜਾਵੇ ਅਖੀਰ ਵਿੱਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸ੍ਰੀ ਅਕਾਲ ਤੱਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ, ਕਰਦਿਆਂ ਕਿਹਾ ਕਿ ਉਹ ਇਸ ਕਨੂੰਨ 1956 ਲਾਗੂ ਰੱਖਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਖੀਰ ਵਿੱਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਇਸ ਕਨੂੰਨ ਨੂੰ ਰੋਕਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।
- Download Babushahi App
-
-