ਮੁਅੱਤਲ SSP ਗਰੇਵਾਲ ਦੇ ਮਾਮਲੇ ਦੀ ਜਾਂਚ ਕਰਨਗੇ ਸਪੈਸ਼ਲ ਡੀਜੀਪੀ
ਰਵੀ ਜੱਖੂ
ਚੰਡੀਗੜ੍ਹ, 9 ਨਵੰਬਰ 2025- ਤਾਰਨ ਤਰਨ ਦੀ SSP ਰਵਜੋਤ ਕੌਰ ਗਰੇਵਾਲ ਦੀ ਜਾਂਚ ਕਰਨ ਲਈ ਭਾਰਤੀ ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਫ਼ਸਰ ਰਾਮ ਸਿੰਘ, IPS, ਸਪੈਸ਼ਲ DGP, ਪੰਜਾਬ ਦੀ ਡਿਊਟੀ ਲਗਾਈ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਚੋਣ ਜਾਂਚ ਸੀਨੀਅਰ ਪੁਲਿਸ ਅਧਿਕਾਰੀ ਰਾਹੀਂ 36 ਘੰਟੇ ਵਿੱਚ ਪੂਰੀ ਕਰਕੇ ਰਿਪੋਰਟ ਭੇਜਣ ਲਈ ਕਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ, ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਭਾਰਤੀ ਚੋਣ ਕਮਿਸ਼ਨ ਅਤੇ ਤਰਨਤਾਰਨ ਵਿੱਚ ਤੈਨਾਤ ਚੋਣ ਅਬਜ਼ਰਵਰ ਸਾਹਿਬਾਨ ਨੂੰ ਕੀਤੀ ਸੀ ਤੇ ਉਸ ਤੋਂ ਬਾਅਦ SSP ਤਰਨ ਤਾਰਨ ਰਵਜੋਤ ਕੌਰ ਗਰੇਵਾਲ ਨੂੰ ਕਮਿਸ਼ਨ ਨੇ ਸਸਪੈਂਡ ਕਰ ਦਿੱਤਾ ਸੀ।