ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : MLA ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ ਕੀਤੀ ਗਈ 20ਵੀਂ ਵੱਸ ਰਵਾਨਾ
ਮੋਹਾਲੀ 9 ਅਪ੍ਰੈਲ,2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਵਾਰਡ ਨੰਬਰ -11 ਅਤੇ ਵਾਰਡ ਨੰਬਰ -12 ਦੇ ਸ਼ਰਧਾਲੂਆਂ ਨਾਲ ਭਰੀ ਬਸ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਹੜੇ ਸ਼ਰਧਾਲੂ ਇਸ ਯਾਤਰਾ ਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ ਰਾਮ ਤੀਰਥ ਵਾਲਮੀਕੀ ਮੰਦਰ, ਵਾਗਾ ਵਾਡਰ ਅਤੇ ਜਲਿਆਂ ਵਾਲੇ ਬਾਗ ਜਾ ਰਹੇ ਹਨ, ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਪਰਮਾਤਮਾ ਇਹਨਾਂ ਸ਼ਰਧਾਲੂਆਂ ਦੀ ਹਰ ਮਨੋਕਾਮਨਾ ਪੂਰੀਆਂ ਕਰੇ, ਉਹਨਾਂ ਕਿਹਾ ਕਿ ਇਹਨਾਂ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਹਨਾਂ ਦੇ ਨਾਲ ਹਰ ਵੇਲੇ ਜਿੱਥੇ ਇੱਕ ਗਾਈਡ ਮੌਜੂਦ ਰਹਿੰਦਾ ਹੈ,ਉੱਥੇ ਸੀਨੀਅਰ ਸਿਟੀਜਨ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਾਹਰ ਡਾਕਟਰ ਵੀ ਹਰ ਵੇਲੇ ਉਪਲਬਧ ਰਹਿੰਦਾ ਰਹਿੰਦਾ ਹੈ ਤਾਂ ਕਿ ਇਹਨਾਂ ਨੂੰ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸ਼ਰਧਾਲੂ 3 ਦਿਨ ਅਤੇ 2 ਰਾਤਾਂ ਜਿੱਥੇ ਤੀਰਥ ਸਥਾਨਾਂ ਦੀ ਯਾਤਰਾ ਕਰਕੇ ਵਾਪਸ ਪਰਤਣਗੇ, ਉੱਥੇ ਇਹਨਾਂ ਸ਼ਰਧਾਲੂਆਂ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੋਵੇਗੀ, ਉਹਨਾਂ ਕਿਹਾ ਕਿ ਇਸ ਤੀਰਥ ਯਾਤਰਾ ਯੋਜਨਾ ਦੇ ਤਹਿਤ ਰਜਿਸਟਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ, ਜੋ ਕਿ ਸਾਡੇ ਲਈ ਬੇਹਦ ਸਕੂਨ ਅਤੇ ਤਸੱਲੀ ਭਰੀ ਖਬਰ ਹੈ। ਕਿਉਂਕਿ ਇਸ ਯਾਤਰਾ ਤੋਂ ਵਾਪਸੀ ਦੌਰਾਨ ਸ਼ਰਧਾਲੂਆਂ ਵੱਲੋਂ ਜਿਸ ਤਰ੍ਹਾਂ ਪ੍ਰਚਾਰ ਅਤੇ ਪ੍ਰਸਾਰ ਹੋਰਨਾ ਲੋਕਾਂ ਦੇ ਵਿੱਚ ਕੀਤਾ ਜਾਂਦਾ ਹੈ, ਉਸ ਤੋਂ ਇਸ ਯਾਤਰਾ ਦਾ ਲਾਭ ਉਠਾਉਣ ਦੇ ਲਈ ਲੋਕਾਂ ਵੱਲੋਂ ਰਜਿਸਟਰੇਸ਼ਨ ਕਰਵਾਉਣ ਦੇ ਲਈ ਪਹਿਲ ਕਦਮੀ ਕੀਤੀ ਜਾ ਰਹੀ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਹੋਰਨਾਂ ਸਰਕਾਰਾਂ ਨੇ ਕਦੀ ਵੀ ਅਜਿਹੀ ਯੋਜਨਾ ਦੀ ਸ਼ੁਰੂਆਤ ਹੀ ਨਹੀਂ ਕੀਤੀ ਅਤੇ ਜਦੋਂ -ਜਦੋਂ ਵੀ ਇਸ ਤਰ੍ਹਾਂ ਦੀ ਯੋਜਨਾ ਦੀ ਸ਼ੁਰੂਆਤ ਕਰਨ ਦੀ ਗੱਲ ਲੋਕਾਂ ਨੂੰ ਗੁਮਰਾਹ ਕਰਨ ਲਈ ਕੀਤੀ ਗਈ ਹੈ, ਉਦੋਂ ਹੀ ਲੋਕਾਂ ਨੂੰ ਬੇਹੱਦ ਖੱਜਲ -ਖੁਆਰੀ ਦਾ ਵੀ ਸਾਹਮਣਾ ਕਰਨਾ ਪਿਆ, ਉਹਨਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਇਸ ਯੋਜਨਾ ਦੀ ਸ਼ੁਰੂਆਤ ਦੇ ਲਈ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ -ਅਰਵਿੰਦ ਕੇਜਰੀਵਾਲ ਜੀ ਦੇ ਹਮੇਸ਼ਾ ਰਿਣੀ ਰਹਾਂਗੇ, ਜਿਨਾਂ ਨੇ ਇੰਨੀ ਵੱਡੀ ਗਿਣਤੀ ਵਿੱਚ ਪੰਜਾਬ ਭਰ ਦੇ ਸ਼ਰਧਾਲੂਆਂ ਦੇ ਲਈ ਇਸ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ, ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ- ਸਟੇਟ ਐਵਾਰਡੀ ਨੇ ਕਿਹਾ ਕਿ ਇਸ ਯਾਤਰਾ ਦੇ ਲਈ ਹਲਕੇ ਭਰ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਦੇ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ, ਅਤੇ ਇਸ ਸਭ ਕੁਝ ਦੇ ਨਾਲ ਹੀ ਸਾਨੂੰ ਲੋਕਾਂ ਦੀ ਹੋਰ ਸੇਵਾ ਕਰਨ ਦੇ ਲਈ ਪ੍ਰੇਰਣਾ ਮਿਲਦੀ ਹੈ ਇਸ ਮੌਕੇ ਤੇ ਰਾਜਿੰਦਰ ਪਾਲ ਸਿੰਘ- ਗੋਪੀ ਖਹਿਰਾ, ਪ੍ਰਹਲਾਦ ਸਿੰਘ , ਹਰਿੰਦਰ ਪਾਲ ਸਿੰਘ ਹੈਰੀ,ਮਨੀਸ਼ਾ ਕੁਮਾਰੀ ,ਸੰਜੀਵ ਕੁਮਾਰ, ਗੁਰਮੇਲ ਸਿੰਘ, ਗੁਰਪਾਲ ਸਿੰਘ ਵੀ ਹਾਜ਼ਰ ਸਨ,
Click to Follow Babushahi Facebook page →