ਮੁੱਖ ਮੰਤਰੀ ਦੇ ਕਾਫ਼ਲੇ ਅੱਗੇ ਪਹੁੰਚੀ ਅੰਮ੍ਰਿਤਪਾਲ ਦੀ ਮਾਤਾ, ਪੁੱਛਿਆ- "ਸਾਡੇ ਬੱਚਿਆਂ ਨੂੰ ਪੰਜਾਬ ਵਾਪਸ ਕਿਉਂ ਨਹੀਂ ਲਿਆਂਦਾ ਜਾ ਰਿਹਾ?"
ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੀ ਵਾਪਸੀ ਨੂੰ ਲੈ ਕੇ ਮਾਂ ਨੇ CM ਕੋਲ ਲਗਾਈ ਗੁਹਾਰ
Babushahi Network
ਅੰਮ੍ਰਿਤਸਰ, 7 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੰਮ੍ਰਿਤਸਰ ਯਾਤਰਾ ਦੌਰਾਨ ਅੱਜ ਉਸ ਵੇਲੇ ਹੈਰਾਨੀਜਨਕ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਚਾਨਕ ਮੁੱਖ ਮੰਤਰੀ ਦੇ ਕਾਫ਼ਲੇ ਕੋਲ ਪਹੁੰਚ ਗਏ। ਅੰਮ੍ਰਿਤਪਾਲ ਦੀ ਮਾਤਾ ਨੇ ਚੀਫ਼ ਮਨਿਸਟਰ ਦੇ ਕਾਫ਼ਲੇ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਨੂੰ ਸਵਾਲ ਕੀਤੇ ਅਤੇ ਆਪਣੇ ਪੁੱਤਰ ਸਮੇਤ ਹੋਰ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਉਣ ਦੀ ਮੰਗ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਯਾਤਰਾ ਦੌਰਾਨ ਅੰਮ੍ਰਿਤਸਰ ਦੇ ਇਲਾਕਿਆਂ ਵਿੱਚੋਂ ਗੁਜ਼ਰ ਰਹੇ ਸਨ, ਤਾਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ CM ਨੂੰ ਮਿਲ ਕੇ ਆਪਣੀ ਤਕਲੀਫ਼ ਬਿਆਨ ਕੀਤੀ। ਉਨ੍ਹਾਂ ਸਵਾਲ ਪੁੱਛਿਆ, "ਸਾਡੇ ਬੱਚਿਆਂ ਨੂੰ ਸੂਬੇ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ? ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਵਾਪਸ ਕਿਉਂ ਨਹੀਂ ਲਿਆਂਦਾ ਜਾ ਰਿਹਾ?"
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ 'ਤੇ ਪਹਿਲਾਂ ਐਨ.ਐਸ.ਏ. (NSA) ਲਗਾਈ ਗਈ ਸੀ। ਹਾਲਾਂਕਿ ਹੁਣ ਪੰਜਾਬ ਪੁਲਿਸ ਅਜਨਾਲਾ ਕੇਸ ਨੂੰ ਲੈ ਕੇ ਅੰਮ੍ਰਿਤਪਾਲ ਵਿਰੁੱਧ ਜਾਂਚ ਕਰ ਰਹੀ ਹੈ, ਪਰ ਉਨ੍ਹਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਗਿਆ।
- Download Babushahi App
-
-